Bye-election Schedule: ਛੇ ਰਾਜਾਂ ਵਿੱਚ ਅੱਠ ਵਿਧਾਨ ਸਭਾ ਸੀਟਾਂ ਲਈ ਵੀ ਜ਼ਿਮਨੀ ਚੋਣਾਂ ਦਾ ਐਲਾਨ
ਨਵੀਂ ਦਿੱਲੀ, 16 ਮਾਰਚ 2026 (ਵਿਸ਼ਵ ਵਾਰਤਾ) – ਚੋਣ ਕਮਿਸ਼ਨ ਨੇ ਐਤਵਾਰ ਨੂੰ ਚਾਰ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਛੇ ਹੋਰ ਰਾਜਾਂ ਦੀਆਂ ਅੱਠ ਵਿਧਾਨ ਸਭਾ ਹਲਕਿਆਂ ਲਈ ਵੀ ਉਪ ਚੋਣਾਂ ਦਾ ਐਲਾਨ ਵੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੇ ਅਨੁਸਾਰ ਜ਼ਿਮਨੀ ਚੋਣਾਂ ਲਈ ਵੋਟਿੰਗ ਦੋ ਪੜਾਵਾਂ ਵਿੱਚ ਹੋਵੇਗੀ। ਕੁਝ ਰਾਜਾਂ ਵਿੱਚ ਵੋਟਿੰਗ 9 ਅਪ੍ਰੈਲ ਨੂੰ ਹੋਵੇਗੀ, ਜਦੋਂ ਕਿ ਕੁਝ ਵਿੱਚ ਵੋਟਿੰਗ 23 ਅਪ੍ਰੈਲ ਨੂੰ ਹੋਵੇਗੀ। ਚੋਣ ਨਤੀਜੇ 4 ਮਈ ਨੂੰ ਹੀ ਐਲਾਨੇ ਜਾਣਗੇ।
ਜਿਨ੍ਹਾਂ ਸੂਬਿਆਂ ‘ਚ ਜ਼ਿਮਨੀ ਚੋਣ ਹੋਣੀ ਹੈ ਉਨ੍ਹਾਂ ‘ਚ ਗੋਆ, ਕਰਨਾਟਕ, ਨਾਗਾਲੈਂਡ, ਤ੍ਰਿਪੁਰਾ, ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਸੀਟਾਂ ਸ਼ਾਮਿਲ ਹਨ। ਜਿਨ੍ਹਾਂ ਰਾਜਾਂ ਵਿੱਚ ਜ਼ਿਮਨੀ ਚੋਣ ਲਈ 9 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ, ਉਨ੍ਹਾਂ ਵਿੱਚ ਗੋਆ, ਕਰਨਾਟਕ, ਨਾਗਾਲੈਂਡ ਅਤੇ ਤ੍ਰਿਪੁਰਾ ਦੀਆਂ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 23 ਅਪ੍ਰੈਲ ਨੂੰ ਹੋਵੇਗੀ। ਇਸ ਐਲਾਨ ਦੇ ਨਾਲ, ਸਾਰੇ ਹਲਕਿਆਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਸ ਤੋਂ ਇਲਾਵਾਂ ਬੀਤੇ ਚੋਣ ਕਮਿਸ਼ਨ ਚੋਣ ਨੇ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਪੱਛਮੀ ਬੰਗਾਲ ਨੂੰ ਛੱਡ ਕੇ ਬਾਕੀ ਰਾਜਾਂ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਮੁਕੰਮਲ ਹੋਣਗੀਆਂ, ਜਦੋਂ ਕਿ ਪੱਛਮੀ ਬੰਗਾਲ ਦੀਆਂ 294 ਸੀਟਾਂ ਲਈ ਦੋ ਪੜਾਵਾਂ ਵਿੱਚ ਕ੍ਰਮਵਾਰ 152 ਅਤੇ 142 ਸੀਟਾਂ ਲਈ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਤਿੰਨ ਰਾਜਾਂ, ਕੇਰਲ, ਅਸਾਮ ਅਤੇ ਪੁਡੂਚੇਰੀ ਵਿੱਚ 9 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਨਤੀਜੇ 4 ਮਈ ਨੂੰ ਐਲਾਨੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















