Cabinet meeting: ਮੁੱਖ ਮੰਤਰੀ ਵੱਲੋਂ ਔਰਤਾਂ ਲਈ ਵੱਡਾ ਐਲਾਨ; ਹਰ ਪਰਿਵਾਰ ਦੀ ਇੱਕ ਔਰਤ ਨੂੰ ਮਿਲਣਗੇ 10 ਹਜ਼ਾਰ ਰੁਪਏ
ਨਵੀ ਦਿੱਲੀ, 29 ਅਗਸਤ 2025 (ਵਿਸ਼ਵ ਵਾਰਤਾ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Cabinet meeting) ਨੇ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 2005 ਵਿੱਚ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਔਰਤਾਂ ਨੂੰ ਆਤਮਨਿਰਭਰ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ ਅਤੇ ਹੁਣ ਇਸ ਦਿਸ਼ਾ ਵਿੱਚ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾ ਸਸ਼ਕਤੀਕਰਨ ਬਾਰੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਨਵੰਬਰ 2005 ਵਿੱਚ ਸਰਕਾਰ ਬਣਨ ਤੋਂ ਬਾਅਦ ਔਰਤਾਂ ਨੂੰ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਔਰਤਾਂ ਆਪਣੀ ਮਿਹਨਤ ਨਾਲ ਨਾ ਸਿਰਫ਼ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਹੀਆਂ ਹਨ, ਸਗੋਂ ਆਪਣੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ, ਕੈਬਨਿਟ ਮੀਟਿੰਗ ਵਿੱਚ ‘ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ’ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਰਾਜ ਦੇ ਹਰੇਕ ਪਰਿਵਾਰ ਵਿੱਚੋਂ ਇੱਕ ਔਰਤ ਨੂੰ ਆਪਣੀ ਪਸੰਦ ਦਾ ਰੁਜ਼ਗਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।”
ਦੱਸ ਦਈਏ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਵਿੱਚੋਂ ਇੱਕ ਔਰਤ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦਿੱਤੇ ਜਾਣਗੇ। ਅਰਜ਼ੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ, ਜੋ ਕਿ ਪੇਂਡੂ ਵਿਕਾਸ ਵਿਭਾਗ ਦੁਆਰਾ ਕੀਤੀ ਜਾਵੇਗੀ। ਸ਼ਹਿਰੀ ਵਿਕਾਸ ਅਤੇ ਰਿਹਾਇਸ਼ ਵਿਭਾਗ ਦੀ ਵੀ ਮਦਦ ਲਈ ਜਾਵੇਗੀ।ਔਰਤਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਦੇ ਛੇ ਮਹੀਨਿਆਂ ਬਾਅਦ 2 ਲੱਖ ਰੁਪਏ ਤੱਕ ਦੀ ਵਾਧੂ ਸਹਾਇਤਾ ਦਿੱਤੀ ਜਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























