• Latest
  • Trending
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

4 months ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

10 minutes ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

26 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

58 minutes ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

1 hour ago
Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

2 hours ago
National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

2 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ

3 hours ago
Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

4 hours ago
Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ

4 hours ago
Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, October 22, 2026
No Result
View All Result
28 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤ

June 24, 2026
in ਖਬਰਾਂ, ਪੰਜਾਬ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਕੀਤੇ ਸਮਰਪਿਤ

11.90 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਕੀਤੇ ਖਾਲਿਆਂ ਤੋਂ 780 ਏਕੜ ਰਕਬੇ ਨੂੰ ਮਿਲੇਗਾ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਕਿਸਾਨਾਂ ਅਤੇ ਆਮ ਲੋਕਾਂ ਨੂੰ ਮਿਲਣਗੀਆਂ ਬਿਹਤਰ ਆਵਾਜਾਈ ਅਤੇ ਸਿੰਚਾਈ ਸਹੂਲਤਾਂ: ਗੁਰਦਿੱਤ ਸਿੰਘ ਸੇਖੋਂ

ਚੰਡੀਗੜ੍ਹ/ਫ਼ਰੀਦਕੋਟ, 24 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਫ਼ਰੀਦਕੋਟ ਵਿੱਚ ਵੱਖ-ਵੱਖ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਸਨ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਸਰਹਿੰਦ ਫੀਡਰ ਨਹਿਰ ਉੱਪਰ ਨਵੇਂ ਬਣੇ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਉੱਪਰ ਬਣੇ ਇਹ ਪੁਲ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ। ਪਹਿਲਾਂ ਇਨ੍ਹਾਂ ਸਥਾਨਾਂ ’ਤੇ ਬਣੇ ਪੁਲ ਲਗਭਗ 60 ਸਾਲ ਪੁਰਾਣੇ ਸਨ, ਜਿਨ੍ਹਾਂ ਕਾਰਨ ਵਧ ਰਹੀ ਟਰੈਫਿਕ ਦੇ ਮੱਦੇਨਜ਼ਰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ ਅਤੇ ਦੋਵੇਂ ਪਾਸਿਆਂ 1.200 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 38 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨ੍ਹਾਂ ਪੁਲਾਂ ਨਾਲ ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਟਰੈਫਿਕ ਸਮੱਸਿਆ ਦਾ ਹੱਲ ਹੋਇਆ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਈਆਂ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਹਸਨ ਭੱਟੀ ਵਿਖੇ ਨਹਿਰੀ ਮੋਘੇ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ 21 ਮੋਘਿਆਂ ਦੇ ਪੱਕੇ ਖਾਲਿਆਂ ਦਾ ਉਦਘਾਟਨ ਵੀ ਕੀਤਾ।

ਆਪਣੇ ਸੰਬੋਧਨ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਵਿੱਚ ਪੱਕੇ ਪਾਣੀ ਦੇ ਖਾਲਿਆਂ ਦੀ ਉਸਾਰੀ ਨਾਲ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਕੁੱਲ 21 ਵਿਕਾਸ ਕਾਰਜਾਂ ਤਹਿਤ 34.50 ਕਿਲੋਮੀਟਰ ਲੰਬੇ ਪੱਕੇ ਖਾਲੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਲਗਭਗ 11.90 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ 780 ਏਕੜ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਪੱਕੇ ਖਾਲਿਆਂ ਰਾਹੀਂ ਪਾਣੀ ਦੀ ਬਰਬਾਦੀ ਨਹੀਂ ਹੋਵੇਗੀ ਅਤੇ ਪਾਣੀ ਦੀ ਪਹੁੰਚ ਖੇਤਾਂ ਤੱਕ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਾਪਤ ਹੋਣਗੀਆਂ।

ਸ੍ਰੀ ਗੋਇਲ ਨੇ ਨਾਬਾਰਡ ਸਕੀਮ ਤਹਿਤ 96.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਇਸ ਪ੍ਰਾਜੈਕਟ ਤਹਿਤ ਨਾਲ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਅਤੇ ਸਮੇਂ ਸਿਰ ਉਪਲਬਧਤਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਅਜਿਹੇ ਪ੍ਰਾਜੈਕਟ ਲਗਾਤਾਰ ਲਾਗੂ ਕੀਤੇ ਜਾ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਫ਼ਰੀਦਕੋਟ ਹਲਕੇ ਨੂੰ ਵਿਕਾਸ ਕਾਰਜਾਂ ਦੀਆਂ ਸੌਗਾਤਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੰਚਾਈ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰਾਜੈਕਟ ਕਿਸਾਨਾਂ ਅਤੇ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਜਲ ਸਰੋਤ ਮੰਤਰੀ ਸ੍ਰੀ ਗੋਇਲ ਵੱਲੋਂ 50 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਨੂੰ ਲੋਕ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਨਾਲ ਫਰੀਦਕੋਟ ਹਲਕੇ ਦੇ ਪਿੰਡਾਂ ਨੂੰ ਵਧੀਆ ਸਿੰਚਾਈ ਸਹੂਲਤ ਮਿਲੇਗੀ ਅਤੇ ਪੁਲਾਂ ਨਾਲ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਪ੍ਰਦਾਨ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰਾਂ, ਰਜਵਾਹਿਆਂ, ਕੱਸੀਆਂ ਵਿੱਚ ਪਾਣੀ ਦੀ ਸਮਰੱਥਾ ਵਧਾ ਕੇ ਕਿਸਾਨਾਂ ਨੂੰ ਖੇਤੀ ਦੀ ਸਹੂਲਤ ਲਈ ਪਹਿਲਾਂ ਤੋਂ ਵੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।

ਇਸ ਮੌਕੇ ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਸੀ. ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ, ਐਕਸੀਅਨ ਸੰਦੀਪ ਕੰਬੋਜ, ਸ੍ਰੀ ਰਜਿੰਦਰ ਸਿੰਘ ਰਿੰਕੂ ਸਮਾਧਾਂ ਵਾਲਾ, ਸ੍ਰੀ ਪ੍ਰੀਤਮ ਸਿੰਘ ਭਾਣਾ, ਸ੍ਰੀ ਜਗਮੋਹਨ ਸਿੰਘ ਵਿਰਕ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀਮਤੀ ਰਾਜਵਿੰਦਰ ਕੌਰ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀ ਜਸਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਸ੍ਰੀ ਗੁਰਪਿੰਦਰ ਸਿੰਘ ਐਗਰੀਕਲਚਰ ਅਫ਼ਸਰ, ਸ੍ਰੀ ਨੀਲਕਰਨ ਸਿੰਘ ਸੀਨੀਅਰ ਸਹਾਇਕ, ਜਲ ਸਰੋਤ ਵਿਭਾਗ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਕਿਸਾਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Tags: BREAKING NEWSCabinet Minister Barinder Kumar GoyalLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ...

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

by Ranjit Singh
October 22, 2026
0

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ ਜਲੰਧਰ, 22 ਅਕਤੂਬਰ (ਵਿਸ਼ਵ...

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
October 22, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਰਾਸ਼ਟਰੀ ਰਾਜਧਾਨੀ ਦੇ ਸਰਾਫ਼ਾ ਬਾਜ਼ਾਰ ਵਿੱਚ ਬੁੱਧਵਾਰ ਨੂੰ...

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ...

Most Popular

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
3 weeks ago
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 