Cabinet Minister Dhaliwal ਨੇ ਅਜਨਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਅੰਮ੍ਰਿਤਸਰ 9 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਸਮੇਂ ਕੀਤਾ। ਉਨਾਂ ਕਿਹਾ ਕਿ ਅਜਨਾਲਾ ਮੰਡੀ ਵਿੱਚ ਜ਼ਿਆਦਾਤਰ ਬਾਸਮਤੀ ਹੀ ਆਉਂਦੀ ਹੈ ਅਤੇ ਇਸਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਲਾਈਟਾਂ, ਪਖਾਨੇ, ਆਦਿ ਸਾਰੀਆਂ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਸ: ਧਾਲੀਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਜਰੂਰੀ ਹੈ ਕਿ ਕਿਸਾਨ ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ।
ਸ: ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਸੂਬੇ ਭਰ ਵਿੱਚ ਝੋਨੇ ਦੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਖੁਦ ਜਾਇਜਾ ਲੈ ਰਹੇ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ, ਚੇਅਰਮੈਨ ਬਲਦੇਵ ਸਿੰਘ, ਪ੍ਰਧਾਨ ਜਸਪਾਲ ਸਿੰਘ ਭੱਟੀ, ਪ੍ਰਧਾਨ ਅਮਿਤ ਔਲ, ਮਨਜੀਤ ਸਿੰਘ ਬਾਠ, ਪ੍ਰਧਾਨ ਸਤਬੀਰ ਸਿੰਘ ਸੰਧੂ, ਪ੍ਰਧਾਨ ਹਰਵਿੰਦਰ ਸਿੰਘ ਸ਼ਾਹ, ਸਾਬ ਸਿੰਘ ਸਕੱਤਰ, ਕਾਬਲ ਸਿੰਘ ਆਦਿ ਹਾਜਰ ਸਨ