• Latest
  • Trending
ਕੈਬਨਿਟ ਮੰਤਰੀ, PUNJAB ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਕੈਬਨਿਟ ਮੰਤਰੀ, PUNJAB ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

2 years ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

11 minutes ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

45 minutes ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

59 minutes ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

1 hour ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

3 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

3 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

3 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

4 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

4 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

4 hours ago
Hindi News
English News
Wednesday, October 7, 2026
No Result
View All Result
27 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ, PUNJAB ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਰੋਜ਼ਗਾਰ, ਸਿਹਤ, ਸਿੱਖਿਆ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ-ਕੈਬਨਿਟ ਮੰਤਰੀ

January 26, 2025
in ਖਬਰਾਂ, ਪੰਜਾਬ, ਮਲੇਰਕੋਟਲਾ
ਕੈਬਨਿਟ ਮੰਤਰੀ, PUNJAB ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਕੈਬਨਿਟ ਮੰਤਰੀ, PUNJAB ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਰੋਜ਼ਗਾਰ, ਸਿਹਤ, ਸਿੱਖਿਆ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ-ਕੈਬਨਿਟ ਮੰਤਰੀ

450 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਪੰਜਾਬ ਦੀਆਂ ਸ਼ਹਿਰੀ ਇਕਾਈਆਂ ਦੇ ਵਿਕਾਸ
ਕਾਰਜ ਆਰੰਭੇ –ਡਾ. ਰਵਜੋਤ ਸਿੰਘ

ਮਾਲੇਰਕੋਟਲਾ ਵਿਖੇ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 111 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ– ਡਾ ਰਵਜੋਤ ਸਿੰਘ

ਆਜ਼ਾਦੀ ਘੁਲਾਟੀਆਂ ,ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ ਸ਼ਖਸੀਅਤਾਂ ਦਾ ਕੀਤਾ ਸਨਮਾਨ

ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆ ਡਾ ਰਵਜੋਤ ਨੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ

ਚੰਡੀਗੜ੍ਹ/ਮਲੇਰਕੋਟਲਾ 26 ਜਨਵਰੀ (ਵਿਸ਼ਵ ਵਾਰਤਾ):- ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ, PUNJAB ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ ।
ਇਸ ਮੌਕੇ ਸਮਾਗਮ ਦੌਰਾਨ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣ ਮਾਜਰਾ,ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਸਾਕਿਬ ਅਲੀ ਰਾਜਾ, ਚੇਅਰਮੈਨ ਮਾਰਕਿਟ ਕਮੇਟੀ ਕਰਮਜੀਤ ਸਿੰਘ ਕੁਠਾਲਾ, ਪ੍ਰਧਾਨ ਘੱਟ ਗਿਣਤੀ ਦਲ ਜਾਫਿਰ ਅਲੀ,ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਤੋਂ ਇਲਾਵਾ ਸਿਵਲ,ਪੁਲਿਸ ਅਤੇ ਜੂਡੀਸ਼ਲ ਪ੍ਰਸਾਸ਼ਨ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ।
ਮਾਲੇਰਕੋਟਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ `ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।
ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੁੱਚੇ ਸ਼ਹਿਰਾਂ ਦੇ ਚਹੁਮੁਖੀ ਵਿਕਾਸ ਲਈ ਵੀ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੀਆਂ ਨਗਰ ਨਿਗਮਾਂ ਕੋਲ ਉਪਲਬੱਧ ਫੰਡਾਂ ਦੇ ਨਾਲ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਅਲਾਟ ਕੀਤੀ 450 ਕਰੋੜ ਰੁਪਏ ਦੀ ਰਾਸ਼ੀ ਨਾਲ ਸ਼ਹਿਰੀ ਸਥਾਨਕ ਇਕਾਈਆ ਵਿੱਚ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਚਾਲੂ ਸਾਲ ਦੌਰਾਨ ਸੀਵਰੇਜ ਟਰੀਟਮੈਂਟ ਸਮੱਰਥਾ ਵਿੱਚ 2634 ਐਮ.ਐਲ.ਡੀ. ਤੱਕ ਦਾ ਕੀਤਾ ਵਾਧਾ ਕੀਤਾ ਗਿਆ ਹੈ।ਇਸ ਪਹਿਲਕਦਮੀ ਤਹਿਤ ਸ਼ਹਿਰੀ ਥਾਂਵਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਨਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ।
ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ। ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਰੋਜ਼ਗਾਰ, ਸਿਹਤ, ਸਿੱਖਿਆ, ਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ 34 ਮਹੀਨਿਆਂ ਦੌਰਾਨ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਉਂਦਿਆਂ ਸਾਡੀ ਸਰਕਾਰ ਨੇ ਹੁਣ ਤੱਕ 881 ਆਮ ਆਦਮੀ ਕਲੀਨਿਕ ਚਲਾ ਦਿੱਤੇ ਹਨ, ਜਿੱਥੇ ਰੋਜ਼ਾਨਾ ਲੱਖਾਂ ਲੋਕ ਮੁਫਤ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲੱਬਧ ਹਨ।ਉਨ੍ਹਾਂ ਕਿਹਾ ਹੁਣ ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਕਰੀਬ ਦੋ ਲੱਖ ਜਰੂਰਤਮੰਦ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ । ਸਾਡੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 14 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ 58 ਹੋਰ ਨਵੀਆਂ ਹਾਈਟੈੱਕ ਐਂਬੂਲੈਂਸਾਂ ਪਿਛਲੇ ਦਿਨੀਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ ਜਿਸ ਪਿੱਛੋਂ ਸੂਬੇ ਵਿੱਚ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਤਾਇਨਾਤ ਹਨ।
ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਧਰਮ ਨਿਰਪੱਖਤਾ ਅਤੇ ਮਿਹਨਤਕਸ਼ ਲੋਕਾਂ ਸਦਕਾ ਦੁਨਿਆ ਵਿੱਚ ਆਪਣੀ ਨਵੇਕਲੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲੇਰਕੋਟਲਾ ਵਿਖੇ ਕਰੀਬ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਕੋਲ ਰਹਿ ਕੇ ਪੜ੍ਹਨ ਦਾ ਮੌਕਾ ਮਿਲ ਸਕੇ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹੇ ਵਿੱਚ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਉਸਾਰਿਆ ਜਾਵੇਗਾ ।
ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ। ਇਸੇ ਕੜੀ ਤਹਿਤ ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ ਕਰਮੀਆਂ ਦੀ ਸਹੂਲਤ ਲਈ ਮਾਲੇਰਕੋਟਲਾ ਵਿਖੇ 07 ਏਕੜ ਰਕਬੇ ਵਿੱਚ ਉਸਾਰੇ ਜਾਣ ਵਾਲੇ 150 ਬਿਸਤਰਿਆਂ ਦੇ ਈ.ਐਸ.ਆਈ ਹਸਪਤਾਲ ਨੂੰ ਇਨ-ਪ੍ਰਿੰਸੀਪਲ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ । 150 ਬਿਸਤਰਿਆਂ ਦਾ ਇਹ ਈ.ਐਸ.ਆਈ ਹਸਪਤਾਲ ਜ਼ਿਲ੍ਹੇ ਦੇ ਨਾਲ ਦੇ ਇਲਾਕਿਆਂ ਦੇ ਲੋਕਾਂ ਲਈ ਵੀ ਸਿਹਤ ਸੇਵਾਵਾਂ ਦੇ ਖੇਤਰ ਵਿਚ ਵਰਦਾਨ ਸਾਬਤ ਹੋਵੇਗਾ ।
ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਸਬ ਡਵੀਜਨ ਅਮਰਗੜ੍ਹ ਵਿਖੇ ਕਰੀਬ 06 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਦੀ ਬਿਲਡਿੰਗ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਲੋਕਾਂ ਦੀ ਸਹੂਲਤ ਲਈ ਤਿਆਰ ਇਮਾਰਤ ਜਲਦੀ ਹੀ ਲੋਕ ਅਰਪਣ ਕਰ ਦਿੱਤੀ ਜਾਵੇਗੀ । ਜਿਸ ਨਾਲ ਲੋਕਾਂ ਨੂੰ ਇੱਕੋ ਛੱਤ ਥੱਲੇ ਆਮ ਲੋਕਾਂ ਨੂੰ ਪ੍ਰਸਾਸ਼ਨਿਕ ਸੁਵਿਧਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਤੋਂ ਇਲਾਵਾ ਕਰੀਬ 09 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਦੀ ਬਿਲਡਿੰਗ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ । ਮਾਲੇਰਕੋਟਲਾ ਨਿਵਾਸੀਆਂ ਦੀ ਸਹੂਲਤ ਲਈ ਕਰੀਬ 29 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦ ਹੀ ਲੋਕ ਅਰਪਣ ਕਰ ਦਿੱਤਾ ਜਾਵੇਗਾ । ਉਨ੍ਹਾ ਕਿਹਾ ਕਿ ਜ਼ਿਲ੍ਹਾ ਪੱਧਰੀ ਈ.ਵੀ.ਐਮ/ਵੀ.ਵੀ. ਪੈਟ ਲਈ 03 ਕਰੋੜ ਰੁਪਏ ਦੀ ਲਾਗਤ ਨਾਲ ਸਟਰਾਂਗ ਰੂਮ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਨੌਜਵਾਨਾਂ ਵਿੱਚ ਪੜ੍ਹਨ ਦਾ ਰੁਝਾਨ ਪੈਦਾ ਕਰਨ ਲਈ ਕਰੀਬ 07 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਜਿਲ੍ਹਾ ਪੱਧਰੀ ਲਾਇਬ੍ਰੇਰੀ ਅਤੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਇਸ ਪਵਿੱਤਰ ਦਿਹਾੜੇ ’ਤੇ ਇਕ ਵਾਰ ਫੇਰ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ।
ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ,ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਉਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਸਮੂਲੀਅਤ ਕਰਨ ਵਾਲੇ ਵਿੱਦਿਆਕ ਅਦਾਰਿਆਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

by Ankit
October 7, 2026
0

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ...

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
October 7, 2026
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

by Navjot
October 7, 2026
0

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ    ਅਗਰਤਲਾ, 7 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

Most Popular

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
5 days ago
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 