ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 5 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਅਕਤੂਬਰ (ਸੋਮਵਾਰ) ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਬੁਲਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
























