• Latest
  • Trending
ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ CANADA ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ CANADA ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

2 years ago
Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

19 minutes ago
Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

57 minutes ago
National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

2 hours ago
FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

2 hours ago
Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

3 hours ago
Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

3 hours ago
Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

3 hours ago
National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

4 hours ago
Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

4 hours ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, June 23, 2026
No Result
View All Result
37 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ CANADA ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

November 12, 2024
in ਖਬਰਾਂ, ਪੰਜਾਬ
ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ CANADA ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ CANADA ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ

ਗ੍ਰਿਫ਼ਤਾਰ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕੇਸ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਵੀ ਕਰਵਾਈ ਸੀ ਮੁਹੱਈਆ: ਡੀਜੀਪੀ ਗੌਰਵ ਯਾਦਵ

ਅਪ੍ਰੈਲ 2023 ਵਿੱਚ, ਮੁਲਜ਼ਮ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਕੀਤਾ ਗਿਆ ਸੀ ਕਾਬੂ: ਡੀਜੀਪੀ ਪੰਜਾਬ

ਚੰਡੀਗੜ੍ਹ/ਮਾਨਸਾ, 12 ਨਵੰਬਰ (ਵਿਸ਼ਵ ਵਾਰਤਾ):- ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।

ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ ‘ਤੇ ਹੈਂਡ ਗ੍ਰਨੇਡ ਹਮਲਾ ਕੀਤਾ ਗਿਆ ਸੀ। ਧਮਾਕੇ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਫੋਨ ਕਰਨ ਵਾਲੇ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਮਾਨਸਾ ਗ੍ਰੇਨੇਡ ਹਮਲੇ ਵਿੱਚ ਆਪਣੀ ਭੂਮਿਕਾ ਦਾ ਇਕਬਾਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਅੱਤਵਾਦੀ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਗੜ੍ਹਸ਼ੰਕਰ ਇਲਾਕੇ ਤੋਂ ਇਹ ਗ੍ਰਨੇਡ ਹਾਸਲ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕਲ ਸਹਾਇਤਾ ਵੀ ਪ੍ਰਦਾਨ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਸ਼ਿਮਲਾ ਸਿੰਘ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਅਪ੍ਰੈਲ 2023 ਵਿੱਚ ਸੀਆਈ ਬਠਿੰਡਾ ਨੇ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਉੱਤਰਾਖੰਡ ਦੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਸਬੰਧੀ ਦੀ ਉਸ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਉਕਤ ਮਾਮਲੇ ਦੀ ਅਗਲੇਰੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਮਾਨਸਾ ਮਨਮੋਹਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਐਸਆਈਟੀ ਨੇ ਸੀਆਈ ਬਠਿੰਡਾ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕਰਦਿਆਂ ਵਿਗਿਆਨਕ ਢੰਗ ਨਾਲ ਜਾਂਚ ਕੀਤੀ।
ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਨੇ ਦੱਸਿਆ ਕਿ ਸੀਆਈ ਬਠਿੰਡਾ ਅਤੇ ਮਾਨਸਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਮੁਲਜ਼ਮ ਸ਼ਿਮਲਾ ਸਿੰਘ ਨੂੰ ਮਾਨਸਾ ਦੇ ਖੋਖਰ ਰੋਡ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਪੈਦਲ ਕਿਤੇ ਜਾ ਰਿਹਾ ਸੀ।

ਇਸ ਸਬੰਧੀ ਪਹਿਲਾਂ ਹੀ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 308 (4) ਅਤੇ 351, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 10 ਤਹਿਤ ਥਾਣਾ ਸਿਟੀ-1 ਮਾਨਸਾ ਵਿਖੇ ਐਫਆਈਆਰ ਨੰਬਰ 139 ਮਿਤੀ 27.10.2024 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabicanadaLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

by Ranjit Singh
June 23, 2026
0

Ludhiana: ਸ਼ਿਵ ਸੈਨਾ ਆਗੂ 'ਤੇ ਹਮਲਾ ਮਾਮਲਾ: FIR ਦਰਜ ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਭਾਰਤ ਨਗਰ ਚੌਕ 'ਤੇ ਫਰੈਂਡਜ਼ ਰੈਜ਼ੀਡੈਂਸੀ...

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

by Ranjit Singh
June 23, 2026
0

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਬਠਿੰਡਾ ਵਿੱਚ ਇੱਕ...

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

by Ranjit Singh
June 23, 2026
0

National: ਲਖਨਊ ਅੱਗ ਹਾਦਸੇ 'ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ...

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

by Ranjit Singh
June 23, 2026
0

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਫੀਫਾ ਵਿਸ਼ਵ ਕੱਪ 2026 ਵਿੱਚ ਮੰਗਲਵਾਰ ਦੇਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

by Ranjit Singh
June 23, 2026
0

Ludhiana: ਸ਼ਿਵ ਸੈਨਾ ਆਗੂ 'ਤੇ ਹਮਲਾ ਮਾਮਲਾ: FIR ਦਰਜ ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਭਾਰਤ ਨਗਰ ਚੌਕ 'ਤੇ ਫਰੈਂਡਜ਼ ਰੈਜ਼ੀਡੈਂਸੀ...

Most Popular

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
1 week ago
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 