Canada: ਕਪਿਲ ਸ਼ਰਮਾ ਦੇ ਕੈਫੇ ‘ਤੇ Firing ਦਾ ਮਾਮਲਾ: ਕਰਨੈਲ ਪੀਰਮੁਹੰਮਦ ਵੱਲੋਂ ਸਖਤ ਸ਼ਬਦਾਂ ‘ਚ ਨਿਖੇਧੀ

ਚੰਡੀਗੜ੍ਹ, 11 ਜੁਲਾਈ 2025 (ਵਿਸ਼ਵ ਵਾਰਤਾ) – ਕਰਨੈਲ ਸਿੰਘ ਪੀਰਮੁਹੰਮਦ (karnail Peermohammad) ਸਿੱਖ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਨੇ ਬੁੱਧਵਾਰ ਰਾਤ ਨੂੰ ਕੈਨੇਡਾ (Canada) ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਹੋਈ ਗੋਲੀਬਾਰੀ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਇਸ ਘਟਨਾ ਤੋਂ ਬਾਅਦ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ‘ਚ ਵਸਦੇ ਭਾਈਚਾਰੇ ਭਾਈਚਾਰੇ ਦਾ ਅਕਸ ਖਰਾਬ ਹੁੰਦਾ ਹੈ। ਇਸ ਲਈ ਵਿਦੇਸ਼ਾਂ ‘ਚ ਵਸਦੇ ਭਾਈਚਾਰੇ ਨੂੰ ਇਸ ਪਾਸੇ ਸੋਚਣ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੀ ਪਤਨੀ ਗਿੰਨੀ ਨਾਲ ਕੁਝ ਦਿਨ ਪਹਿਲਾਂ ਹੀ ਕੈਨੇਡਾ (Canada) ਵਿੱਚ ‘ਕੈਪਸ ਕੈਫੇ’ ਖੋਲ੍ਹਿਆ ਸੀ। ਪਰ ਵੀਰਵਾਰ ਨੂੰ ਕਾਮੇਡੀਅਨ ਦੇ ਕੈਫੇ ਵਿੱਚ ਤਾਬੜਤੋੜ ਗੋਲੀਬਾਰੀ ਹੋਈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਮੀਡੀਆ ਦੀਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅੱਤਵਾਦੀ ਹਰਜੀਤ ਸਿੰਘ ਲਾਡੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਰਜੀਤ ਸਿੰਘ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਸੂਚੀ ਵਿੱਚ ਸਭ ਤੋਂ ਵੱਧ ਵਾਂਟੇਡ ਅੱਤਵਾਦੀਆਂ ਵਿੱਚੋਂ ਇੱਕ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜਿਆ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























