Canada ‘ਚ ਪੜ੍ਹਾਈ ਕਰਨ ਲਈ ਗਈ ਭਾਰਤੀ ਵਿਦਿਆਰਥਣ ਦੀ ਮੌਤ
– ਮੌਤ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ
– ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

ਨਵੀ ਦਿੱਲੀ, 20 ਜੂਨ (ਵਿਸ਼ਵ ਵਾਰਤਾ): ਦਿੱਲੀ ਤੋਂ ਪੜ੍ਹਾਈ ਕਰਨ ਲਈ ਕੈਨੇਡਾ (Canada) ਗਈ ਤਾਨਿਆ ਤਿਆਗੀ ਦੀ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ “ਕੈਨੇਡਾ ਦੀ ਕੈਲਗਰੀ ਯੂਨੀਵਰਸਿਟੀ ਵਿੱਚ ਪੜ੍ਹ ਰਹੀ ਦਿੱਲੀ ਦੀ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ। ਵਿਦਿਆਰਥਣ ਦੀ ਪਛਾਣ ਤਾਨਿਆ ਤਿਆਗੀ ਵਜੋਂ ਹੋਈ ਹੈ। ਉਸਦੀ ਅਚਾਨਕ ਮੌਤ ਦੇ ਕਾਰਨ ਅਜੇ ਸਪੱਸ਼ਟ ਨਹੀਂ ਹਨ।

ਕੌਂਸਲੇਟ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਕਿਹਾ: “ਅਸੀਂ ਕੈਲਗਰੀ ਯੂਨੀਵਰਸਿਟੀ ਦੀ ਇੱਕ ਭਾਰਤੀ ਵਿਦਿਆਰਥਣ ਤਾਨਿਆ ਤਿਆਗੀ ਦੇ ਅਚਾਨਕ ਦੇਹਾਂਤ ਤੋਂ ਦੁਖੀ ਹਾਂ। ਕੌਂਸਲੇਟ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਸੋਗ ਵਿੱਚ ਡੁੱਬੇ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ। ਸਾਡੀਆਂ ਦਿਲੋਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ। ਅਧਿਕਾਰੀਆਂ ਨੇ ਅਜੇ ਤੱਕ ਉਸਦੀ ਮੌਤ ਦੇ ਕਾਰਨਾਂ ਜਾਂ ਹਾਲਾਤਾਂ ਬਾਰੇ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਹੈ।”
ਕੈਨੇਡਾ ਵਿੱਚ ਤਾਨਿਆ ਤਿਆਗੀ ਦੀ ਅਚਾਨਕ ਮੌਤ ਤੋਂ ਬਾਅਦ ਕਈ ਸਵਾਲ ਉੱਠ ਰਹੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਵਿਦਿਆਰਥਣ ਦੀ ਮੌਤ ਕਿਵੇਂ ਹੋਈ? ਕਿਨ੍ਹਾਂ ਹਾਲਾਤਾਂ ਵਿੱਚ ਹੋਈ? ਉਸਦੀ ਮੌਤ ਸਮੇਂ ਉਸਦੇ ਆਲੇ-ਦੁਆਲੇ ਕੌਣ ਸੀ? ਮੌਤ ਦਾ ਪਤਾ ਕਿਵੇਂ ਲੱਗਿਆ? ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਲੱਭਣ ਲਈ ਜਾਂਚ ਕੀਤੀ ਜਾ ਰਹੀ ਹੈ।























