Canada ‘ਚ ਮੋਗਾ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
– ਔਰਤ ਦੀ ਮਦਦ ਕਰਨਾ ਪਿਆ ਮਹਿੰਗਾ!
ਚੰਡੀਗੜ੍ਹ, 14 ਮਾਰਚ (ਵਿਸ਼ਵ ਵਾਰਤਾ) – ਕੈਨੇਡਾ ‘ਚ ਮੋਗਾ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਪਿੰਡ ਦੌਲਤਪੁਰਾ ਨੀਵਾਂ ਦਾ ਰਹਿਣ ਵਾਲਾ ਦਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ 4 ਸਾਲ ਪਹਿਲਾਂ ਕਮਾਈ ਕਰਨ ਲਈ ਕੈਨੇਡਾ ਗਿਆ ਸੀ।
ਦੱਸ ਦਈਏ ਕਿ ਦਵਿੰਦਰ ਉੱਥੇ ਟੈਕਸੀ ਚਲਾਉਂਦਾ ਸੀ। ਉਸਦੀ ਟੈਕਸੀ ਵਿੱਚ ਬੈਠੀ ਇੱਕ ਔਰਤ ਦਾ ਕੁਝ ਬਦਮਾਸ਼ ਪਿੱਛਾ ਕਰ ਰਹੇ ਸਨ। ਇਸ ਦੌਰਾਨ ਬਦਮਾਸ਼ਾਂ ਨੇ ਟੈਕਸੀ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਜਿਸ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸਦੀ ਮੌਤ ਦੀ ਖਬਰ ਨਾਲ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਕੈਨੇਡਾ ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਨੂੰ ਕੁਝ ਬਦਮਾਸ਼ਾਂ ਨੇ ਪਹਿਲਾਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਉਨ੍ਹਾਂ ਦੇ ਚੁੰਗਲ ਵਿੱਚੋਂ ਭੱਜ ਕੇ ਟੈਕਸੀ ਵਿੱਚ ਬੈਠ ਗਈ ਸੀ। ਉਹ ਉਸ ਨੂੰ ਲੈ ਕੇ ਚੱਲਿਆ ਹੀ ਸੀ ਕਿ ਕੁਝ ਦੇਰ ਬਾਅਦ, ਔਰਤ ਦਾ ਪਿੱਛਾ ਕਰ ਰਹੇ ਹਥਿਆਰਬੰਦ ਬਦਮਾਸ਼ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਟੈਕਸੀ ‘ਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਨਾਲ ਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਔਰਤ ਨੂੰ ਆਪਣੇ ਨਾਲ ਲੈ ਕੇ ਫਰਾਰ ਹੋ ਗਏ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























