Canada: ਪੰਜਾਬ ਪੰਜਾਬਣ ਹਰਸਿਮਰਤ ਰੰਧਾਵਾ ਦੇ ਕਤਲ ਮਾਮਲੇ ’ਚ ਵੱਡੀ ਅਪਡੇਟ, ਪੜ੍ਹੋ ਵੇਰਵਾ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਕੈਨੇਡਾ (Canada) ਦੇ ਹੈਮਿਲਟਨ ਸ਼ਹਿਰ ‘ਚ 21 ਸਾਲਾ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੇ ਕਤਲ ਮਾਮਲੇ ‘ਚ ਪੁਲਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹੈਮਿਲਟਨ ਪੁਲਿਸ ਨੇ ਮੰਗਲਵਾਰ ਨੂੰ ਓਨਟਾਰੀਓ ਦੇ ਨਿਆਗਰਾ ਫਾਲਸ ਤੋਂ 32 ਸਾਲਾ ਮੁਲਜ਼ਮ ਜੇਰਡੇਨ ਫੋਸਟਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ‘ਤੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਤਿੰਨ ਦੋਸ਼ ਲਗਾਏ।

ਤਫਤੀਸ਼ ਦੌਰਾਨ ਪੁਲਸ (Canada) ਨੇ ਪਤਾ ਲਾਇਆ ਕਿ ਕਈ ਵਾਹਨਾਂ ਵਿਚ ਬੈਠੇ ਲੋਕਾਂ ਵਿਚਕਾਰ ਝਗੜਾ ਹੋਇਆ ਸੀ, ਜਿਸ ਦੌਰਾਨ ਬੇਤਹਾਸ਼ਾ ਗੋਲੀਆਂ ਚਲੀਆਂ। ਹਰਸਿਮਰਤ ਇਸ ਘਟਨਾ ਵਿੱਚ ਕਿਸੇ ਵੀ ਤਰੀਕੇ ਨਾਲ ਸ਼ਾਮਲ ਨਹੀਂ ਸੀ – ਉਹ ਸਿਰਫ਼ ਇੱਕ ਮਾਸੂਮ ਦਰਸ਼ਕ ਸੀ। ਪੁਲਿਸ ਅਨੁਸਾਰ ਇਸ ਹਿੰਸਕ ਝਗੜੇ ਵਿੱਚ ਘੱਟੋ-ਘੱਟ ਸੱਤ ਲੋਕ ਸ਼ਾਮਲ ਹੋ ਸਕਦੇ ਹਨ। ਤਫਤੀਸ਼ ਅਜੇ ਵੀ ਜਾਰੀ ਹੈ ਅਤੇ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕੰਮ ਕੀਤਾ ਜਾ ਰਿਹਾ ਹੈ।
ਹਰਸਿਮਰਤ ਰੰਧਾਵਾ ਮੋਹਾਕ ਕਾਲਜ ਦੀ ਵਿਦਿਆਰਥਣ ਸੀ ਅਤੇ ਫਿਜ਼ੀਓਥੈਰੇਪੀ ਕੋਰਸ ਕਰ ਰਹੀ ਸੀ ਅਤੇ ਦੂਜੇ ਸਾਲ ਦੀ ਵਿਦਿਆਰਥਣ ਸੀ। ਰੰਧਾਵਾ ਨੂੰ 17 ਅਪ੍ਰੈਲ ਨੂੰ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ ਜਦੋਂ ਉਹ ਅੱਪਰ ਜੇਮਸ ਸਟਰੀਟ ਅਤੇ ਸਾਊਥ ਬੈਂਡ ਰੋਡ ਦੇ ਚੌਰਾਹੇ ‘ਤੇ ਬੱਸ ਸਟੈਂਡ ਦੇ ਨੇੜੇ ਖੜ੍ਹੀ ਸੀ। ਹਰਸਿਮਰਤ ਇੱਕ ਸਥਾਨਕ ਜਿਮ ਤੋਂ ਘਰ ਜਾ ਰਹੀ ਸੀ ਇਸ ਦੌਰਾਨ ਜਿਵੇਂ ਹੀ ਉਹ ਬੱਸ ਸਟਾਪ ਪਹੁੰਚੀ ਤਾਂ ਉਸ ਨੂੰ ਗੋਲੀ ਲੱਗੀ। ਗੋਲੀ ਲੱਗਣ ਤੋਂ ਬਾਅਦ ਵਿਦਿਆਰਥਣ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਬਾਅਦ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























