Canada ’ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
– ਦੋ ਸਾਲ ਪਹਿਲਾਂ ਗਿਆ ਸੀ ਵਿਦੇਸ਼
ਚੰਡੀਗੜ੍ਹ,21 ਨਵੰਬਰ (ਵਿਸ਼ਵ ਵਾਰਤਾ): ਮਾਨਸਾ ਦੇ ਪਿੰਡ ਜ਼ੋਇਆ ਦੇ ਇੱਕ ਨੌਜਵਾਨ ਦੀ ਕੈਨੇਡਾ (Canada) ਵਿੱਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਜਸਕਰਨ ਸਿੰਘ (22) ਵਜੋਂ ਹੋਈ ਹੈ। ਫਿਲਹਾਲ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਮਾਨਸਾ ਦੇ ਪਿੰਡ ਜ਼ੋਇਆ ਦੇ ਕਿਸਾਨ ਬਲਕਾਰ ਸਿੰਘ ਨੇ ਆਪਣੀ ਡੇਢ ਏਕੜ ਜ਼ਮੀਨ ਵੇਚ ਕੇ ਦੋ ਸਾਲ ਪਹਿਲਾਂ ਆਪਣੇ ਲੜਕੇ ਜਸਕਰਨ ਸਿੰਘ ਨੂੰ ਕੈਨੇਡਾ ਪੜ੍ਹਨ ਲਈ ਭੇਜਿਆ ਸੀ। ਪਰ ਹੁਣ ਪਰਿਵਾਰ ਨੂੰ ਆਪਣੇ ਬੇਟੇ ਦੀ ਮੌਤ ਦੀ ਮੰਦਭਾਗੀ ਖਬਰ ਮਿਲੀ ਹੈ, ਜਿਸ ਤੋਂ ਬਾਅਦ ਪਰਿਵਾਰ ਸਦਮੇ ‘ਚ ਹੈ। ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਨੂੰ ਪੁੱਤਰ ਦੀ ਲਾਸ਼ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਪੁੱਤਰ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/