Canada ‘ਚ ਤਿੰਨ ਪੰਜਾਬੀ ਗ੍ਰਿਫ਼ਤਾਰ: ਫੋਟੋਆਂ ਜਾਰੀ
– ਜਬਰਨ ਵਸੂਲੀ ਅਤੇ ਗੋਲੀਬਾਰੀ ਦੇ ਦੋਸ਼ ਵਿੱਚ
– ਸਰੀ ਪੁਲਿਸ ਨੇ ਮੁਲਜ਼ਮਾਂ ਦੀਆਂ ਫੋਟੋਆਂ ਜਾਰੀ ਕੀਤੀਆਂ
ਚੰਡੀਗੜ੍ਹ, 3 ਫਰਵਰੀ 2026 (ਵਿਸ਼ਵ ਵਾਰਤਾ) – ਕੈਨੇਡਾ (Canada) ਵਿੱਚ ਸਰੀ ਪੁਲਿਸ ਨੇ ਫਿਰੌਤੀ ਮੰਗਣ ਲਈ ਗੋਲੀਆਂ ਚਲਾਉਣ ਦੇ ਦੋਸ਼ ਵਿੱਚ ਤਿੰਨ ਨੌਜਵਾਨ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰੀ ਪੁਲਿਸ ਨੇ ਉਨ੍ਹਾਂ ਦੀਆਂ ਫੋਟੋਆਂ ਜਾਰੀ ਕੀਤੀਆਂ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰੀ ਪੁਲਿਸ ਅਨੁਸਾਰ, ਇਹ ਤਿੰਨੇ ਕੈਨੇਡਾ ਦੇ ਨਾਗਰਿਕ ਨਹੀਂ ਹਨ। ਪੁਲਿਸ ਨੇ ਉਨ੍ਹਾਂ ਦੀ ਰਿਪੋਰਟ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੂੰ ਦਿੱਤੀ ਹੈ। ਉਨ੍ਹਾਂ ਦੀ ਇਮੀਗ੍ਰੇਸ਼ਨ ਸਥਿਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਦੀ ਪਛਾਣ 21 ਸਾਲਾ ਹਰਜੋਤ ਸਿੰਘ, 19 ਸਾਲਾ ਤਰਨਵੀਰ ਸਿੰਘ ਅਤੇ 21 ਸਾਲਾ ਦਯਾਜੀਤ ਸਿੰਘ ਵਜੋਂ ਹੋਈ ਹੈ। ਤਿੰਨਾਂ ‘ਤੇ ਐਤਵਾਰ ਨੂੰ ਗੋਲੀਬਾਰੀ ਕਰਨ ਦਾ ਦੋਸ਼ ਹੈ। ਸਰੀ ਪੁਲਿਸ ਦਾ ਕਹਿਣਾ ਹੈ ਕਿ ਹਰਜੋਤ ਸਿੰਘ, ਤਰਨਵੀਰ ਸਿੰਘ ਅਤੇ ਦਯਾਜੀਤ ਸਿੰਘ ਬਿਲਿੰਗ ਦੀਆਂ ਫੋਟੋਆਂ ਜਾਰੀ ਕਰਨ ਨਾਲ ਉਨ੍ਹਾਂ ਨੂੰ ਹੋਰ ਪੀੜਤਾਂ ਅਤੇ ਗਵਾਹਾਂ ਨੂੰ ਲੱਭਣ ਵਿੱਚ ਮਦਦ ਮਿਲ ਸਕਦੀ ਹੈ।
(Canada) ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਕਰਨ। ਪੁਲਿਸ ਨੇ ਜਨਤਾ ਨੂੰ 1 ਫਰਵਰੀ, 2026 ਦੀ ਸਵੇਰ ਜਾਂ ਉਸ ਤੋਂ ਪਹਿਲਾਂ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਕੋਈ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























