Canada ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ
– ਸਟੱਡੀ ਵੀਜ਼ੇ ‘ਤੇ ਗਏ ਸੀ ਦੋਵੇਂ
ਮਾਨਸਾ, 14 ਦਸੰਬਰ 2025 (ਵਿਸ਼ਵ ਵਾਰਤਾ) – ਕੈਨੇਡਾ ਦੇ ਐਡਮਿੰਟਨ (Canada) ਵਿੱਚ ਮਾਨਸਾ ਦੇ ਦੋ ਪੰਜਾਬੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਦੋਵੇਂ ਜਣੇ ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਏ ਸਨ।
ਮ੍ਰਿਤਕਾਂ ਦੀ ਪਛਾਣ ਬੁਢਲਾਡਾ ਦੇ ਪਿੰਡ ਬਰੇਹ ਦੇ ਰਹਿਣ ਵਾਲੇ 27 ਸਾਲਾ ਗੁਰਦੀਪ ਸਿੰਘ ਅਤੇ ਉਦਤ ਸੈਦੇਵਾਲਾ ਪਿੰਡ ਦੇ ਰਹਿਣ ਵਾਲੇ 18 ਸਾਲਾ ਰਣਵੀਰ ਸਿੰਘ ਵਜੋਂ ਹੋਈ ਹੈ। ਗੁਰਦੀਪ ਸਿੰਘ ਲਗਭਗ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਜਦੋਂ ਕਿ ਰਣਵੀਰ ਸਿੰਘ ਲਗਭਗ ਡੇਢ ਸਾਲ ਪਹਿਲਾਂ ਗਿਆ ਸੀ। ਕੈਨੇਡੀਅਨ ਪੁਲਿਸ ਨੇ ਦੋ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਜਾਣਕਾਰੀ ਮਿਲੀ ਹੈ ਕਿ ਤੜਕੇ ਸਵੇਰੇ ਕਰੀਬ 1.30 ਵਜੇ, ਦੋਵੇਂ ਨੌਜਵਾਨ ਇੱਕ ਕਾਰ ਵਿੱਚ ਜਾ ਰਹੇ ਸਨ, ਉਸ ਵੇਲੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਰੋਕੀ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ, ਨੇੜੇ ਰਹਿਣ ਵਾਲੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਗੁਰਦੀਪ ਸਿੰਘ ਮੌਕੇ ‘ਤੇ ਮ੍ਰਿਤਕ ਪਾਇਆ ਗਿਆ, ਜਦੋਂ ਕਿ ਰਣਵੀਰ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।
ਪੁਲਿਸ (Canada) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























