Car Price Hike: Hyundai ਤੋਂ ਬਾਅਦ ਹੁਣ Suzuki ਨੇ ਵੀ ਦਿੱਤਾ ਝਟਕਾ
– ਨਵੇਂ ਸਾਲ ‘ਤੇ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ
– ਜਾਣੋ ਕਿਨੀਆਂ ਵਧਣਗੀਆਂ ਕੀਮਤਾਂ
ਨਵੀ ਦਿੱਲੀ : ਆਟੋ ਸੈਕਟਰ ਦੀ ਪ੍ਰਮੁੱਖ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਜਨਵਰੀ 2025 ਤੋਂ ਆਪਣੀਆਂ ਕਾਰਾਂ ਦੀਆਂ ਕੀਮਤਾਂ ‘ਚ 4 ਫੀਸਦੀ ਤੱਕ ਦਾ ਵਾਧਾ (Car Price Hike) ਕਰਨ ਜਾ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਹੈ, ”ਮਾਰੂਤੀ ਜਨਵਰੀ 2025 ਤੋਂ ਵੇਰੀਐਂਟ ਦੇ ਹਿਸਾਬ ਨਾਲ ਕਾਰਾਂ ਦੀਆਂ ਕੀਮਤਾਂ ‘ਚ 4 ਫੀਸਦੀ ਤੱਕ ਦਾ ਵਾਧਾ ਕਰੇਗੀ।”
ਸੁਜ਼ੂਕੀ ਇੰਡੀਆ ਦਾ ਕਹਿਣਾ ਹੈ ਕਿ ਕੱਚੇ ਮਾਲ ਦੀ ਵਧਦੀ ਕੀਮਤ ਅਤੇ ਸੰਚਾਲਨ ਖਰਚਿਆਂ ਨੂੰ ਦੇਖਦੇ ਹੋਏ ਕੰਪਨੀ ਨੇ ਜਨਵਰੀ 2025 ਤੋਂ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦੀ ਯੋਜਨਾ ਬਣਾਈ ਹੈ। ਕੀਮਤ ਚਾਰ ਫੀਸਦੀ ਤੱਕ ਵਧਣ ਦੀ ਉਮੀਦ ਹੈ ਅਤੇ ਮਾਡਲ ਦੇ ਆਧਾਰ ‘ਤੇ ਵੱਖ-ਵੱਖ ਹੋਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਹੁੰਡਈ ਮੋਟਰ ਇੰਡੀਆ ਨੇ ਵੀ 1 ਜਨਵਰੀ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ‘ਚ 25,000 ਰੁਪਏ ਤੱਕ ਦੇ ਵਾਧੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਲਗਜ਼ਰੀ ਵਾਹਨ ਨਿਰਮਾਤਾ ਕੰਪਨੀਆਂ ਮਰਸਡੀਜ਼-ਬੈਂਜ਼, BMW ਅਤੇ Audi ਨੇ ਵੀ ਅਗਲੇ ਮਹੀਨੇ ਤੋਂ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/