CBI ਨੇ ਕੇਜਰੀਵਾਲ ਨੂੰ ਅਦਾਲਤ ਵਿੱਚ ਕੀਤਾ ਗ੍ਰਿਫਤਾਰ, ਅਦਾਲਤ ਦੇ ਹੁਕਮਾਂ ਤੇ ਹੋਵੇਗੀ ਪੁੱਛ-ਪੜਤਾਲ
ਨਵੀਂ ਦਿੱਲੀ ,26 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਮੁੱਖ ਮੰਤਰੀ ਤੇ ED ਤੋਂ ਬਾਅਦ ਹੁਣ CBI ਦਾ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਅਦਾਲਤ ਦੀ ਇਜਾਜ਼ਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ। ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਤੋਂ ਪੁੱਛਗਿੱਛ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੀਬੀਆਈ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ਤੋਂ ਰਾਹੁਲ ਐਵਨਿਊ ਕੋਰਟ ਲੈ ਕੇ ਪਹੁੰਚੀ ਸੀ। ਸੀਬੀਆਈ ਨੇ ਰਿਮਾਂਡ ਦੇ ਲਈ ਅਰਵਿੰਦ ਕੇਜਰੀਵਾਲ ਨੂੰ ਕੋਰਟ ਦੇ ਵਿੱਚ ਪੇਸ਼ ਕੀਤਾ ਸੀ। ਸੀਬੀਆਈ ਨੇ ਪੁੱਛਗਿਛ ਲਈ ਅਦਾਲਤ ਤੋਂ ਕੇਜਰੀਵਾਲ ਦੀ ਹਿਰਾਸਤ ਮੰਗੀ ਸੀ। ਇਸ ‘ਤੇ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਹੈ। ਕੋਰਟ ਦੀ ਇਜਾਜ਼ਤ ਤੋਂ ਬਾਅਦ ਸਭ ਤੋਂ ਪਹਿਲਾਂ ਸੀਬੀਆਈ ਨੇ ਕੋਰਟ ਰੂਮ ਦੇ ਵਿੱਚ ਹੀ ਕੇਜਰੀਵਾਲ ਤੋਂ ਪੁੱਛਗਿਛ ਕੀਤੀ ਅਤੇ ਫਿਰ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਸੀਬੀਆਈ ਦੇ ਵਕੀਲ ਨੇ ਕਿਹਾ ਕਿ, “ਅਰਵਿੰਦ ਕੇਜਰੀਵਾਲ ਦੇ ਵਕੀਲ ਦੇ ਇਲਜ਼ਾਮ ਗਲਤ ਹਨ, ਖੁਦ ਆਮ ਆਦਮੀ ਪਾਰਟੀ ਨੇ ਪੋਲਸੀ ਡਾਕੂਮੈਂਟ ਤਿਆਰ ਕੀਤੇ ਹਨ। ਨੀਤੀ ਇਨਾਂ ਨੇ ਲਾਗੂ ਕੀਤੀ ਹੈ ਇਹ ਦੁੱਖਦਾਇਕ ਹੈ ਕੀ ਹਰ ਵਾਰ ਜਾਂਚ ਏਜੰਸੀ ਤੇ ਹੀ ਇਲਜ਼ਾਮ ਲਗਾਏ ਜਾਂਦੇ ਹਨ।” ਸੀਬੀਆਈ ਦੇ ਵਕੀਲ ਨੇ ਇਹ ਵੀ ਕਿਹਾ ਕਿ, “ਸੀਬੀਆਈ ਦੇ ਲਈ ਜਰੂਰੀ ਨਹੀਂ ਹੈ ਕਿ, ਕੇਜਰੀਵਾਲ ਨਾਲ ਪੁੱਛਗਿੱਛ ਕਰਨ ਤੋਂ ਪਹਿਲਾਂ ਉਹਨਾਂ ਦੇ ਵਕੀਲਾਂ ਨੂੰ ਸੂਚਿਤ ਕੀਤਾ ਜਾਵੇ।” ਸੀਬੀਆਈ ਦੇ ਵਕੀਲ ਨੇ ਇਹ ਗੱਲ ਵੀ ਸਾਫ ਕੀਤੀ ਕਿ, ਉਹਨਾਂ ਨੇ ਕੇਜਰੀਵਾਲ ਨੂੰ ਅਜੇ ਤੱਕ ਗ੍ਰਿਫਤਾਰ ਇਸ ਕਰਕੇ ਨਹੀਂ ਕੀਤਾ ਕਿਉਂਕਿ ਉਹ ਨਿਆਇਕ ਹਿਰਾਸਤ ਦੇ ਵਿੱਚ ਸਨ। ਉਧਰ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ, ਅਦਾਲਤ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਸੀ। ਇਸ ਕੇਸ ਦੀ ਕੋਈ ਮੈਰਿਟ ਨਹੀਂ ਹੈ। ਕੇਜਰੀਵਾਲ ਦੇ ਵਕੀਲ ਨੇ ਮਾਮਲੇ ਦੀ ਸੁਣਵਾਈ ਕੱਲ ਕੀਤੇ ਜਾਣ ਦੀ ਮੰਗ ਕੀਤੀ ਸੀ। ਇਸ ਤੇ ਸੀਬੀਆਈ ਨੇ ਕਿਹਾ ਕਿ, ਉਹਨਾਂ ਨੂੰ ਕੇਜਰੀਵਾਲ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਦਾ ਆਧਾਰ ਉਹ ਕੱਲ ਤਿਆਰ ਕਰਨਗੇ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਦੀ ਗ੍ਰਫਤਾਰੀ ਦੀ ਇਜਾਜ਼ਤ ਦੇ ਦਿੱਤੀ।
ਸੁਪਰੀਮ ਕੋਰਟ ਦੇ ਵਿੱਚ ਵੀ ਹੈ ਅੱਜ ਸੁਣਵਾਈ
ਅਰਵਿੰਦ ਕੇਜਰੀਵਾਲ ਦੀ ਜਮਾਨਤ ਦੇ ਮਾਮਲੇ ਨੂੰ ਲੈ ਕੇ ਵੀ ਅੱਜ ਸੁਪਰੀਮ ਕੋਰਟ ਦੇ ਵਿੱਚ ਵੀ ਸੁਣਵਾਈ ਹੈ। ਤੁਹਾਨੂੰ ਦੱਸ ਦਈਏ ਕਿ, ਦਿੱਲੀ ਦੀ ਰਾਊਜ ਐਵਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇ ਦਿੱਤੀ ਸੀ। ਜਿਸ ਤੇ ਈਡੀ ਵੱਲੋਂ ਹਾਈਕੋਰਟ ਦੇ ਵਿੱਚ ਪਹੁੰਚ ਕੀਤੀ ਗਈ ਸੀ। ਹਾਈ ਕੋਰਟ ਨੇ ਰਾਹੁਲ ਐਵਨਿਊ ਕੋਰਟ ਦੇ ਇਸ ਫੈਸਲੇ ਤੇ ਰੋਕ ਲਗਾ ਦਿੱਤੀ ਸੀ, ਅਤੇ ਕਿਹਾ ਸੀ ਕਿ ਜਦ ਤੱਕ ਫੈਸਲੇ ਦੀ ਸੁਣਵਾਈ ਹਾਈਕੋਰਟ ਦੇ ਵਿੱਚ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਕੋਰਟ ਦੇ ਇਸ ਫੈਸਲੇ ਤੇ ਰੋਕ ਰਹੇਗੀ। ਹਾਈਕੋਰਟ ਦੀ ਇਸ ਰੋਕ ਦੇ ਵਿਰੋਧ ਦੇ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਵੀ ਹਾਈਕੋਰਟ ਦੀ ਸੁਣਵਾਈ ਦਾ ਇੰਤਜ਼ਾਰ ਕਰਨ ਦੀ ਗੱਲ ਕਹੀ ਸੀ, ਤੇ ਅੱਜ ਇਸ ਮਾਮਲੇ ਦੀ ਸੁਣਵਾਈ ਹੈ। ਅੱਜ ਅਰਵਿੰਦ ਕੇਜਰੀਵਾਲ ਦੀ ਇਸ ਯਾਚਿਕਾ ਤੇ ਸੁਪਰੀਮ ਕੋਰਟ ਸੁਣਵਾਈ ਕਰੇਗਾ। ਸੁਪਰੀਮ ਕੋਰਟ ਦੇ ਫੈਸਲੇ ਉੱਪਰ ਵੀ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੇ ਸਮਰਥਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ