CBI ਨੂੰ ਮਿਲਿਆ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ
ਚੰਡੀਗੜ੍ਹ, 11 ਅਕਤੂਬਰ 2025 (ਵਿਸ਼ਵ ਵਾਰਤਾ): ਸਸਪੈਂਡ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ ਪੰਜ ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਹੈ। ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਸ਼ਨੀਵਾਰ ਨੂੰ ਸੁਣਵਾਈ ਦੌਰਾਨ ਇਹ ਹੁਕਮ ਦਿੱਤਾ। ਸੀਬੀਆਈ ਨੇ ਸ਼ੁੱਕਰਵਾਰ ਨੂੰ ਸਾਬਕਾ ਡੀਆਈਜੀ ਦੇ ਰਿਮਾਂਡ ਲਈ ਅਰਜ਼ੀ ਦਾਇਰ ਕੀਤੀ ਸੀ।ਸੀਬੀਆਈ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੇ ਹੋਰ ਸਬੂਤ ਇਕੱਠੇ ਕਰਨੇ ਹਨ।

ਅੱਜ ਚੰਡੀਗੜ੍ਹ ਅਦਾਲਤ ਵਿੱਚ ਪੇਸ਼ੀ ਦੌਰਾਨ ਭੁੱਲਰ ਦੀ ਧੀ ਵੀ ਮੌਜੂਦ ਸੀ। ਅਦਾਲਤ ਤੋਂ ਬਾਹਰ ਨਿਕਲਣ ਬਾਅਦ ਭੁੱਲਰ ਨੇ ਆਪਣੀ ਧੀ ਨੂੰ ਜੱਫੀ ਪਾਈ ਅਤੇ ਕੁਝ ਦੇਰ ਉਸ ਨਾਲ ਗੱਲਬਾਤ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























