ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID
– ਸੀਬੀਆਈ ਰੇਡ ‘ਤੇ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ ): ਕੇਂਦਰੀ ਜਾਂਚ ਏਜੰਸੀ CBI ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਕੋਠੀ ਨੰਬਰ 50 ਸਥਿਤ ਕੈਂਪ ਆਫ਼ਿਸ ਵਿੱਚ ਮੰਗਲਵਾਰ ਸ਼ਾਮ ਨੂੰ ਰੇਡ ਕਰ ਦਿੱਤੀ। ਇਸ ਤੋਂ ਇਲਾਵਾ ਮੋਹਾਲੀ ਅਤੇ ਸੰਗਰੂਰ ਵਿੱਚ ਵੀ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਹੇਠ CBI ਦੀਆਂ ਟੀਮਾਂ ਪਹੁੰਚੀਆਂ। ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ CM ਦੇ ਕੈਂਪ ਆਫ਼ਿਸ ਵਿੱਚ ਲਗਾਤਾਰ ਛਾਪੇਮਾਰੀ ਚੱਲ ਰਹੀ ਹੈ।
ਪੰਜਾਬ ‘ਚ CBI ਰੇਡ ‘ਤੇ CM ਮਾਨ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕਰ ਕਿਹਾ ਕਿ ” “ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ,ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ‘ਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ, ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ,ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























