CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ
ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਪੰਜਾਬ ਵਿਜੀਲੈਂਸ ਹੈੱਡਕੁਆਰਟਰ ‘ਤੇ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (CBI) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ । ਇਸ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਪੰਜਾਬ ਵਿਜੀਲੈਂਸ ਦੇ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ ਅਤੇ ਸੀ.ਬੀ.ਆਈ. (CBI) ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਜੀਲੈਂਸ ਇਸ ਜਾਂਚ ਵਿੱਚ ਪੂਰਾ ਸਹਿਯੋਗ ਦੇਵੇਗੀ।
ਪੰਜਾਬ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ “ਸੀ.ਬੀ.ਆਈ ਨੇ ਇਕ ਪ੍ਰਾਈਵੇਟ ਵਿਅਕਤੀ ਨੂੰ ਫੜਿਆ ਹੈ ਅਤੇ ਇਸ ਸੰਬੰਧੀ ਜਾਂਚ ਜਾਰੀ ਹੈ ਜੇਕਰ ਬਿਊਰੋ ਦੇ ਕਿਸੇ ਵੀ ਅਧਿਕਾਰੀ ਦਾ ਨਾਮ ਆਉਂਦਾ ਹੈ ਤਾਂ ਅਸੀਂ ਸੀ.ਬੀ.ਆਈ ਨੂੰ ਪੂਰਾ ਸਹਿਯੋਗ ਅਤੇ ਕਾਨੂੰਨੀ ਕਾਰਵਾਈ ‘ਚ ਸਾਥ ਦੇਵਾਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















