CBSE 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਸਰਕਾਰ ਅੱਜ ਕਰ ਸਕਦੀ ਹੈ ਵੱਡਾ ਐਲਾਨ
ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ)- CBSE ਅਤੇ CISCE ਸਮੇਤ ਰਾਜਾਂ ਦੀ 12ਵੀਂ ਬੋਰਡ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਵੱਡਾ ਫੈਸਲਾ ਲਿਆ ਜਾ ਸਕਦਾ ਹੈ । ਦੱਸ ਦੇਈਏ ਕਿ ਕੋਰੋਨਾ ਮਾਮਲਿਆਂ ਦੇ ਕਾਰਨ 12ਵੀਂ ਬੋਰਡ ਦੀ ਪ੍ਰੀਖਿਆ 2021 ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਤੱਕ ਪ੍ਰੀਖਿਆ ਦੇ ਆਯੋਜਨ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ ।
ਦੱਸ ਦੱਇਏ ਕਿ CBSE ਅਤੇ CISCE ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਚੱਲ ਰਹੀ ਹੈ। ਇਸ ਵਿਚਾਲੇ ਅੱਜ ਸਿੱਖਿਆ ਮੰਤਰਾਲੇ ਪ੍ਰੀਖਿਆ ਨੂੰ ਲੈ ਕੇ ਕੋਈ ਐਲਾਨ ਕਰ ਸਕਦਾ ਹੈ। ਅੱਜ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ 12ਵੀਂ ਬੋਰਡ ਦੀ ਪ੍ਰੀਖਿਆ ਦੀ ਤਾਰੀਕ ਅਤੇ ਫਾਰਮੈਟ ਦਾ ਐਲਾਨ ਕਰ ਸਕਦੇ ਹਨ ।ਵਰਨਣਯੋਗ ਹੈ ਕਿ 23 ਮਈ, 2021 ਨੂੰ 12ਵੀਂ ਬੋਰਡ ਦੀ ਪ੍ਰੀਖਿਆ ਮੁਲਤਵੀ ਕਰਨ ਦੇ ਸਬੰਧ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਰਾਜਾਂ ਨੂੰ 25 ਮਈ ਤੱਕ ਪ੍ਰੀਖਿਆ ਕਰਾਉਣ ਸਬੰਧੀ ਸੁਝਾਅ ਦੇਣੇ ਸਨ । ਰਾਜਾਂ ਨੇ ਕੇਂਦਰ ਸਰਕਾਰ ਨੂੰ ਆਪਣੇ ਸੁਝਾਅ ਭੇਜੇ ਹਨ, ਜਿਸ ਤੋਂ ਬਾਅਦ ਹੁਣ ਪ੍ਰੀਖਿਆ ਬਾਰੇ ਅੰਤਿਮ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ।