• Latest
  • Trending
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

2 years ago
Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

7 hours ago
ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

7 hours ago
14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

7 hours ago
ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

9 hours ago
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

9 hours ago
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, October 26, 2026
No Result
View All Result
19 °c
Chandigarh
24 ° Tue
24 ° Wed
24 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

August 21, 2024
in ਪੰਜਾਬ

ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ

ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ

ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ):- ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ।

ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ, ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

Tags: BREAKING NEWSHealth Minister Dr. Balbir Singhlatest newsLatest Punjab newsPUNJABWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
October 25, 2026
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

by Navjot
October 25, 2026
0

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ  ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ:...

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Most Popular

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

by Navjot
7 days ago
0

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਨਵਰਾਤਰੀ ਦੇ ਅੱਠਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 