Latest News: ਸੀਐਮ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਹੋਏ ਨਤਮਸਤਕ
ਅੰਮ੍ਰਿਤਸਰ 25 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਜੇਲ੍ਹ ਤੋਂ ਅਰਦਾਸ ਕੀਤੀ ਸੀ ਕਿ ਉਹ ਰਿਹਾਅ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ। ਉਨ੍ਹਾਂ ਦੀ ਅਰਦਾਸ ਗੁਰੂ ਮਹਾਰਾਜ ਨੇ ਪ੍ਰਵਾਨ ਕੀਤੀ ਹੈ ਇਸਲਈ ਉਹ ਮੱਥਾ ਟੇਕਣ ਆਏ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਾਲੇ ਸਿੱਖਿਆ ਮੰਤਰੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹੁਣ ਝੂਠੇ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਸਿਸੋਦੀਆ ਨੂੰ ਵਾਹਿਗੁਰੂ ਅਤੇ ਅਦਾਲਤ ‘ਤੇ ਪੂਰਾ ਭਰੋਸਾ ਸੀ। ਮਾਨ ਨੇ ਕਿਹਾ ਕਿ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ‘ਚੋ ਜਲਦ ਬਾਹਰ ਆਉਣ ਲਈ ਵੀ ਅਰਦਾਸ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਵੀ ਇਸ ਸੰਬੰਧ ‘ਚ ਪੋਸਟ ਪਾਈ ਹੈ ਉਨ੍ਹਾਂ ਲਿਖਿਆ ਹੈ ਕਿ, ‘ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਜੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ…ਗੁਰੂ ਚਰਨਾਂ ‘ਚ ਸੀਸ ਨਿਵਾਇਆ…ਦੇਸ਼ ‘ਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀਆਂ ਕੀਤੀਆਂ…