• Latest
  • Trending
Punjab News: 39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ – ਡਾ ਬਲਬੀਰ ਸਿੰਘ

Punjab News: 39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ – ਡਾ ਬਲਬੀਰ ਸਿੰਘ

2 years ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

1 hour ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

1 hour ago
Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

2 hours ago
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

2 hours ago
US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

3 hours ago
ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

3 hours ago
ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

3 hours ago
WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

3 hours ago
ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

ਲੁਧਿਆਣਾ ਦੀ ਸਾਈਕਲ ਸਨਅਤ ਲੰਬੇ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ

3 hours ago
ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ

ਸਲਮਾਨ ਖਾਨ ਦੀ ਫਿਲਮ ‘Maatrubhumi’ ਦੀ ਰਿਲੀਜ਼ ਮਿਤੀ ਦਾ ਜਲਦ ਕੀਤਾ ਜਾਵੇਗਾ ਐਲਾਨ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

4 hours ago
Hindi News
English News
Sunday, September 13, 2026
No Result
View All Result
27 °c
Chandigarh
28 ° Mon
29 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: 39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ – ਡਾ ਬਲਬੀਰ ਸਿੰਘ

August 25, 2024
in ਪੰਜਾਬ

– ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਦੀ ਭੂਮਿਕਾ ’ਤੇ ਦਿੱਤਾ ਜ਼ੋਰ

– 25 ਅਗਸਤ ਤੋਂ ਮਨਾਇਆ ਜਾ ਰਿਹਾ 39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ

– ਪੰਦਰਵਾੜੇ ਦੌਰਾਨ ਰਾਜ ਵਿੱਚ ਵੱਡੇ ਪੱਧਰ ’ਤੇ ਕੀਤੀਆਂ ਜਾਣਗੀਆਂ ਆਈ.ਈ.ਸੀ. ਗਤੀਵਿਧੀਆਂ

Punjab News: 39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ – ਡਾ ਬਲਬੀਰ ਸਿੰਘ

ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):- ਨੇਤਰ ਦਾਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਟਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਤਵਾਰ ਨੂੰ 39ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।

ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਅੱਖਾਂ ਤੋਂ ਵਾਂਝੇ ਕਿਸੇ ਵਿਅਕਤੀ ਦੇ ਹਨ੍ਹੇਰੇ ਜੀਵਨ ਨੂੰ ਚਾਨਣ ਦੀ ਸੌਗਾਤ ਦੇ ਸਕਦਾ ਹੈ।

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਵੱਲੋਂ ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ।

ਡਾ: ਬਲਬੀਰ ਸਿੰਘ, ਜੋ ਕਿ ਖੁਦ ਆਈ ਸਰਜਨ(ਅੱਖਾਂ ਦੇ ਸਰਜਨ) ਹਨ, ਨੇ ਦੱਸਿਆ ਕਿ ਕੌਰਨੀਆ ਵਿੱਚ ਨੁਕਸ ਹੋਣ ਨਾਲ ਅੰਨ੍ਹਾਪਣ ਹੋ ਜਾਂਦਾ ਹੈ, ਜਿਸ ਨੂੰ ਕੌਰਨੀਅਲ ਬਲਾਈਂਡਨੈੱਸ ਕਿਹਾ ਜਾਂਦਾ ਹੈ। ਦਰਅਸਲ ਕੌਰਨੀਆ, ਪੁਤਲੀ (ਆਇਰਿਸ) ਦੇ ਸਾਹਮਣੇ ਇੱਕ ਪਾਰਦਰਸ਼ੀ ਪਰਤ ਹੁੰਦੀ ਹੈ। ਉਨ੍ਹਾਂ ਦੱਸਿਆ, “ ਦਾਨੀ ਸੱਜਣ ਦੀਆਂ ਅੱਖਾਂ ਚੋਂ ਕੌਰਨੀਆ ਲੈ ਲਿਆ ਜਾਂਦਾ ਹੈ ਅਤੇ ਇਸ ਨੂੰ ਲੋੜਵੰਦ ਵਿਅਕਤੀ ਦੀਆਂ ਅੱਖਾਂ ਵਿੱਚ ਟਰਾਂਸਪਲਾਂਟ ਕੀਤਾ ਜਾਂਦਾ ਹੈ, ਜਿਸ ਨਾਲ ਉਹ ਇਸ ਰੰਗ-ਬਰੰਗੇ ਸੰਸਾਰ ਨੂੰ ਦੇਖਣਯੋਗ ਬਣ ਜਾਂਦਾ ਹੈ,”। ਉਹਨਾਂ ਅੱਗੇ ਕਿਹਾ ਕਿ ਸਰਜਰੀ ਦੀ ਇਸ ਪ੍ਰਕਿਰਿਆ ਨੂੰ ਕੇਰਾਟੋਪਲਾਸਟੀ ਕਿਹਾ ਜਾਂਦਾ ਹੈ।

ਨੇਤਰ ਦਾਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਅੱਖਾਂ ਸਾਡੀਆਂ ਪ੍ਰਮੁੱਖ ਗਿਆਨ ਇੰਦਰੀ ਹਨ ਕਿਉਂਕਿ ਲਗਭਗ 80 ਫੀਸਦ ਸੰਵੇਦਨਾਤਮਕ ਪ੍ਰਭਾਵ ਅਸੀਂ ਆਪਣੀ ਨਜ਼ਰ ਰਾਹੀਂ ਮਹਿਸੂਸਦੇ ਹਾਂ। ਅੱਖਾਂ ਤੋਂ ਬਿਨਾਂ ਜੀਵਨ ਦੀ ਕਲਪਨਾ ਕਰਨਾ ਵੀ ਬਹੁਤ ਚੁਣੌਤੀਪੂਰਨ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੌਰਨੀਅਲ ਬਲਾਈਂਡਨੈਸ ਮੁੱਖ ਤੌਰ ’ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਪ੍ਰਭਾਵਿਤ ਕਰਦਾ ਹੈ, ਜਿਨ੍ਹਾਂ ਲਈ ਅੱਗੇ ਜਿੰਦਗੀ ਦਾ ਲੰਮੇਰਾ ਪੰਧ ਚੁਣੌਤੀ ਬਣ ਕੇ ਖੜ੍ਹਾ ਹੁੰਦਾ ਹੈ । ਉਨ੍ਹਾਂ ਦੱਸਿਆ ਕਿ ਇੱਕ ਅੱਖ ਦਾਨ ਕਰਨ ਨਾਲ ਦੋ ਕੌਰਨੀਅਲ ਬਲਾਈਂਡ ਵਿਅਕਤੀਆਂ ਨੂੰ ਨਜ਼ਰ ਦੀ ਸੌਗਾਤ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਲਗਭਗ 11 ਲੱਖ ਲੋਕ ਕੌਰਨੀਅਲ ਬਲਾਈਂਡਨੈਸ ਤੋਂ ਪੀੜਤ ਹਨ ਅਤੇ ਹਰ ਸਾਲ 25,000 ਨਵੇਂ ਕੇਸ ਸ਼ਾਮਲ ਹੋ ਰਹੇ ਹਨ। ਪਰ, ਭਾਰਤ ਵਿੱਚ ਹਰ ਸਾਲ ਸਿਰਫ 25000 ਕੌਰਨੀਅਲ ਟਰਾਂਸਪਲਾਂਟ ਹੀ ਕਰਵਾਏ ਜਾਂਦੇ ਹਨ। “ ਨੇਤਰ ਦਾਨੀਆਂ ਅਤੇ ਕੌਰਨੀਅਲ ਨੇਤਰਹੀਣ ਵਿਅਕਤੀਆਂ ਦੀ ਗਿਣਤੀ ਵਿੱਚ ਬਹੁਤ ਵੱਡਾ ਪਾੜਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਅੱਖਾਂ ਦਾਨ ਕਰਨ ਦਾ ਅਹਿਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਪਣੇ ਸੂਬੇ ਅਤੇ ਦੇਸ਼ ਨੂੰ ਕੌਰਨੀਆ ਬਲਾਈਂਡਨੈਸ ਤੋਂ ਮੁਕਤ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਹਾਲਾਂਕਿ ਸਾਡੇ ਕੋਲ ਟਰਾਂਸਪਲਾਂਟ ਕਰਨ ਲਈ ਸਿਖਲਾਈ ਪ੍ਰਾਪਤ, ਉੱਚ ਯੋਗਤਾ ਪ੍ਰਾਪਤ ਸਰਜਨ ਅਤੇ ਹਸਪਤਾਲ ਦੀਆਂ ਸਹੂਲਤਾਂ ਮੌਜੂਦ ਹਨ ਪਰ ਸਾਡੇ ਕੋਲ ਸਰਜਰੀ ਕਰਨ ਲਈ ਲੋੜੀਂਦੇ ਅੱਖਾਂ ਦੇ ਟਿਸ਼ੂ ਨਹੀਂ ਹਨ।

ਪੰਜਾਬ ਵਿੱਚ ਕੁੱਲ 10 ਰਜਿਸਟਰਡ ਅੱਖਾਂ ਦੇ ਬੈਂਕ ਅਤੇ 27 ਕੌਰਨੀਅਲ ਟਰਾਂਸਪਲਾਂਟੇਸ਼ਨ ਕੇਂਦਰ ਹਨ। ਪੰਜਾਬ ਵਿੱਚ 2023-24 ਵਿੱਚ ਕੁੱਲ 940 ਕੇਰਾਟੋਪਲਾਸਟੀ ਸਰਜਰੀਆਂ ਕੀਤੀਆਂ ਗਈਆਂ ਸਨ, ਜਦੋਂ ਕਿ ਜੁਲਾਈ-2024 ਤੱਕ ਅਜਿਹੀਆਂ 275 ਸਰਜਰੀਆਂ ਸਫਲਤਾਪੂਰਵਕ ਕੀਤੀਆਂ ਗਈਆਂ ਹਨ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਆਈ.ਈ.ਸੀ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ ਅਤੇ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਅੱਖਾਂ ਦਾਨ ਕਰਨ ਨਾਲ ਸਬੰਧਤ ਕਈ ਮਿੱਥਾਂ ਅਤੇ ਨਿਰਾਧਾਰ ਧਾਰਨਾਵਾਂ ਦਾ ਸੱਚ ਵੀ ਬੇਪਰਦ ਹੋ ਜਾਵੇਗਾ।

ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਇੰਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ (ਐਨ.ਪੀ.ਸੀ.ਬੀ.ਵੀ.ਆਈ.) ਦੇ ਸਟੇਟ ਪ੍ਰੋਗਰਾਮ ਅਫਸਰ ਡਾ. ਨੀਤੀ ਸਿੰਗਲਾ ਨੇ ਦੱਸਿਆ ਕਿ ਨੇਤਰ ਦਾਨ ਕਰਨ ਸਬੰਧੀ ਰਜਿਸਟਰੇਸ਼ਨ ਫਾਰਮ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਉਪਲਬਧ ਹਨ। ਅੱਖਾਂ ਦਾਨ ਕਰਨ ਸਬੰਧੀ ਰਜਿਸਟਰੇਸ਼ਨ ਵੈੱਬਸਾਈਟ www.nhm.punjab.gov.in/Eye_Donation/form1.php ’ਤੇ ਆਨਲਾਈਨ ਵੀ ਕੀਤੀ ਜਾ ਸਕਦੀ ਹੈ।

Tags: Health Minister Dr. Balbir SinghLatest Punjab newsLatest Punjab news in PunjabiPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

by Navjot
September 13, 2026
0

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਖਰਾਬ ਮੌਸਮ ਕਾਰਨ ਕੋਲਕਾਤਾ ਤੋਂ...

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

by Navjot
September 13, 2026
0

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਜਲਾਲਾਬਾਦ ਸਿਟੀ ਪੁਲਿਸ...

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

by Navjot
September 13, 2026
0

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ...

ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

by Navjot
September 13, 2026
0

ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ ਮੁੰਬਈ, 13 ਸਤੰਬਰ (ਵਿਸ਼ਵ ਵਾਰਤਾ): ਲਗਾਤਾਰ ਪੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

by Navjot
September 13, 2026
0

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਖਰਾਬ ਮੌਸਮ ਕਾਰਨ ਕੋਲਕਾਤਾ ਤੋਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 