CM ਮਾਨ ਦੀ ਨੌਜਵਾਨਾਂ ਨੂੰ ਅਪੀਲ, ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆ-2024’ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ” ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ…ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ…ਅੱਜ ਖੇਡਾਂ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਲਾਂਚ ਕੀਤੇ…
ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗਾਂ ਦੇ ਮੁਕਾਬਲੇ ਹੋਣਗੇ ਤੇ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਜੇਤੂਆਂ ਨੂੰ ਵੰਡੀ ਜਾਵੇਗੀ…ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ‘ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ…”