• Latest
  • Trending
Punjab News: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

Punjab News: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

57 minutes ago
ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

1 hour ago
ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

1 hour ago
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

3 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

5 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

5 hours ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

5 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

6 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

6 hours ago
Hindi News
English News
Friday, June 19, 2026
No Result
View All Result
32 °c
Chandigarh
36 ° Sat
36 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

August 28, 2024
in ਪੰਜਾਬ
Punjab News: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

Punjab News: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਸੜਕ ਸੁਰੱਖਿਆ ਬਾਰੇ ਕੌਮੀ ਪੱਧਰ ਦੀ ਕਾਨਫ਼ਰੰਸ ਨਵੰਬਰ ਵਿੱਚ ਹੋਵੇਗੀ: ਲਾਲਜੀਤ ਸਿੰਘ ਭੁੱਲਰ

Punjab News: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ 14 ਮੈਂਬਰੀ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਜਿਵੇਂ ਟਰਾਂਸਪੋਰਟ ਪ੍ਰਸ਼ਾਸਨ ਦੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਬਣਾਉਣ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਸਣੇ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਜਾਂਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਅਤੇ ਜਨਤਕ ਸੁਰੱਖਿਆ ਦੇ ਅਹਿਮ ਮੁੱਦੇ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਮੀਟਿੰਗ ਦੌਰਾਨ ਪੰਜਾਬ ਵਿੱਚ ਲਾਇਸੈਂਸ, ਰਜਿਸਟ੍ਰੇਸ਼ਨ, ਫਿਟਨੈਸ ਸਰਟੀਫਿਕੇਸ਼ਨ, ਇਨਫੋਰਸਮੈਂਟ, ਟੈਕਸੇਸ਼ਨ ਅਤੇ ਸੜਕ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਲਿਆਉਣ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ।

ਸ. ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਸੱਤਾ ਸੰਭਾਲਣ ਤੋਂ ਹੁਣ ਤੱਕ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੜਕੀ ਆਵਾਜਾਈ ਵਿੱਚ ਸੁਧਾਰ ਦੀ ਦਿਸ਼ਾ ਵਿੱਚ 144 ਹਾਈ-ਟੈਕ ਵਾਹਨਾਂ ਅਤੇ 5000 ਸਮਰਪਿਤ ਜਵਾਨਾਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।

ਸ. ਭੁੱਲਰ ਨੇ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ 55 ਸਮਾਰਟ ਸੇਵਾਵਾਂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚੋਂ 38 ਸੇਵਾਵਾਂ ਲਈ ਬਿਨੈਕਾਰਾਂ ਨੂੰ ਸਬੰਧਤ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਹੈ ਜਦਕਿ ਬਾਕੀ 17 ਸੇਵਾਵਾਂ ਲਈ ਬਿਨੈਕਾਰਾਂ ਨੂੰ ਘੱਟੋ-ਘੱਟ ਇੱਕ ਵਾਰ ਦਫ਼ਤਰ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਫਿਟਨੈਸ ਸਬੰਧੀ ਜਾਂਚ ਮੋਟਰ ਵਹੀਕਲ ਇੰਸਪੈਕਟਰਾਂ ਵੱਲੋਂ ਮੋਬਾਈਲ ਟੈਬਲੇਟ ਆਧਾਰਿਤ ਤਕਨੀਕ ਦੀ ਵਰਤੋਂ ਕਰਕੇ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਨੇ ਦਸਤੀ ਚਲਾਨਾਂ ਲਈ ਇੱਕ ਈ-ਚਾਲਾਨ ਪ੍ਰਣਾਲੀ ਵੀ ਸ਼ੁਰੂ ਕੀਤੀ ਹੈ ਅਤੇ ਇਸ ਸਬੰਧੀ ਟ੍ਰੈਫਿਕ ਪੁਲਿਸ ਨੂੰ 1200 ਈ-ਚਲਾਨ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਚਲਾਨ ਦੇ ਭੁਗਤਾਨਾਂ ਲਈ ਈ-ਭੁਗਤਾਨ ਸੁਵਿਧਾਵਾਂ ਲਾਗੂ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਸੁਰੱਖਿਅਤ ਸੜਕਾਂ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਾਹਨ ਸਕ੍ਰੈਪਿੰਗ ਅਤੇ ਇਲੈਕਟ੍ਰਿਕ ਵਾਹਨ ਨੀਤੀਆਂ ਲਾਗੂ ਕੀਤੀਆਂ ਹਨ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਸਬੰਧੀ ਮੁੱਦਿਆਂ ਦੇ ਹੱਲ ਅਤੇ ਦੇਸ਼ ਭਰ ਦੇ ਮਾਹਿਰਾਂ ਨਾਲ ਸਹਿਯੋਗ ਵਧਾਉਣ ਲਈ ਇਸ ਸਾਲ ਨਵੰਬਰ ਵਿੱਚ ਸੜਕ ਸੁਰੱਖਿਆ ਬਾਰੇ ਪੰਜਾਬ ਵਿੱਚ ਕੌਮੀ ਪੱਧਰ ਦੀ ਕਾਨਫਰੰਸ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਬਿਹਤਰ ਅਮਲਾਂ ਨੂੰ ਸਾਂਝਾ ਕਰਨ, ਨਵੀਨਤਮ ਰਣਨੀਤੀਆਂ ‘ਤੇ ਚਰਚਾ ਕਰਨ ਅਤੇ ਪੰਜਾਬ ਅਤੇ ਬਾਹਰੀ ਸੂਬਿਆਂ ਵਿੱਚ ਸੜਕ ਸੁਰੱਖਿਆ ਉਪਾਵਾਂ ਦੇ ਵਿਸਥਾਰ ਲਈ ਵਿਆਪਕ ਪਹੁੰਚ ਵਿਕਸਤ ਕਰਨ ਲਈ ਇੱਕ ਢੁਕਵੇਂ ਪਲੇਟਫਾਰਮ ਵਜੋਂ ਕੰਮ ਕਰੇਗੀ।

ਸੜਕ ਸੁਰੱਖਿਆ ਬਾਰੇ ਲੀਡ ਏਜੰਸੀ “ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ” ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਫੈਡਰੇਸ਼ਨ ਦੇ ਲੋਕ ਭਲਾਈ ਸਬੰਧੀ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੜਕੀ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਹੋਰ ਘੱਟ ਕਰਨ ਲਈ ਤਕਨੀਕੀ ਤੌਰ ‘ਤੇ ਮਾਹਰ ਇਸ ਟੀਮ ਦੀ ਮੁਹਾਰਤ ਦਾ ਪੂਰਾ ਲਾਭ ਲਿਆ ਜਾਵੇਗਾ।

ਮੀਟਿੰਗ ਦੌਰਾਨ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਅਸ਼ਫਾਕ ਅਹਿਮਦ ਨੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਲਾਗੂ ਕੀਤੇ ਸਫ਼ਲ ਅਭਿਆਸਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ 25 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਵਿਭਾਗਾਂ ਦੀ ਸਟੇਟ ਐਸੋਸੀਏਸ਼ਨਾਂ ਦੀ ਨੁਮਾਇੰਦਗੀ ਕਰਨ ਵਾਲੀ ਪ੍ਰਮੁੱਖ ਸੰਸਥਾ ਵਜੋਂ ਫੈਡਰੇਸ਼ਨ ਦੀ ਭੂਮਿਕਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਇਸ ਸਬੰਧੀ ਦੇਸ਼ ਭਰ ਵਿੱਚ ਬਿਹਤਰ ਅਭਿਆਸਾਂ ਨੂੰ ਲਾਗੂ ਕਰਨਾ ਹੈ।

ਜ਼ਿਕਰਯੋਗ ਹੈ ਕਿ ਇਹ ਫੈਡਰੇਸ਼ਨ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਧੀਨ ਕਾਰਜਸ਼ੀਲ ਨੈਸ਼ਨਲ ਰੋਡ ਸੇਫਟੀ ਕੌਂਸਲ ਆਫ਼ ਇੰਡੀਆ ਦੀ ਇੱਕ ਮਾਨਤਾ ਪ੍ਰਾਪਤ ਮੈਂਬਰ ਹੈ।

ਸ੍ਰੀ ਅਹਿਮਦ ਨੇ ਕਿਹਾ ਕਿ ਫੈਡਰੇਸ਼ਨ ਵੱਖ-ਵੱਖ ਸੂਬਿਆਂ ਵਿੱਚ ਪ੍ਰਭਾਵਸ਼ਾਲੀ ਵਾਹਨ ਲਾਗੂਕਰਨ ਪ੍ਰਣਾਲੀਆਂ ਰਾਹੀਂ ਮਾਲੀਆ ਇਕੱਤਰ ਕਰਨ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਣਾਲੀ ਦੇ ਪ੍ਰਭਾਵੀ ਢੰਗ ਨਾਲ ਲਾਗੂਕਰਨ ਸਦਕਾ ਮਾਲੀਆ ਇਕੱਤਰ ਕਰਨ ਨੂੰ ਕਾਫੀ ਹੁਲਾਰਾ ਮਿਲ ਸਕਦਾ ਹੈ, ਜਿਸ ਨੂੰ ਅੱਗੇ ਸੜਕ ਸੁਰੱਖਿਆ ਫੰਡ ਲਈ ਅਲਾਟ ਕੀਤਾ ਜਾ ਸਕਦਾ ਹੈ ਅਤੇ ਹਰ ਤਰ੍ਹਾਂ ਦੇ ਵਾਹਨਾਂ ਲਈ ਹਾਦਸਿਆਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ।

ਉਨ੍ਹਾਂ ਮੋਟਰ ਵਾਹਨ ਐਕਟ ਦੀ ਧਾਰਾ 213(4) ਤਹਿਤ ਕਾਨੂੰਨੀ ਢਾਂਚੇ, ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਤਕਨੀਕੀ ਯੋਗਤਾ ਪ੍ਰਾਪਤ ਅਧਿਕਾਰੀਆਂ ਦੀ ਭਰਤੀ ਕਰਨ ਦੀ ਜ਼ਰੂਰਤ ‘ਤੇ ਵੀ ਚਾਨਣਾ ਪਾਇਆ।

ਮੀਟਿੰਗ ਦੌਰਾਨ ਵਧੀਕ ਐਸ.ਟੀ.ਸੀ. ਸ੍ਰੀ ਸੁਖਵਿੰਦਰ ਕੁਮਾਰ, ਆਲ ਇੰਡੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸ੍ਰੀ ਸੰਪਤ ਕੁਮਾਰ ਅਤੇ ਖ਼ਜ਼ਾਨਚੀ ਸ੍ਰੀ ਸਚਿਨ ਭੋਡਾਲੇ, ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਵਿੰਦਰ ਸਿੰਘ ਗਿੱਲ ਅਤੇ ਜਨਰਲ ਸਕੱਤਰ ਪੰਜਾਬ ਸ੍ਰੀ ਰਣਪ੍ਰੀਤ ਸਿੰਘ ਭਿਉਰਾ ਹਾਜ਼ਰ ਸਨ।

Tags: BREAKING NEWSlatest news of punjabPUNJABpunjab newsWEB PORTALWISHAVWARTA.INਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
June 19, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

by Jaspreet Kaur
June 19, 2026
0

ਬੁਢਲਾਡਾ ਦੇ ਦਰੀਆਪੁਰ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਮਾਨਸਾ, 19 ਜੂਨ 2026 (ਵਿਸ਼ਵ ਵਾਰਤਾ)...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ

Punjab ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ

by Ranjit Singh
3 weeks ago
0

Punjab ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 