Punjab News: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਉਹ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਿਊਜ ਚੈਨਲ ਨਾਲ ਜੁੜੇ ਹੋਏ ਸਨ। ਜ਼ਿਕਰਯੋਗ ਹੈ ਕਿ ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਚੌਹਾਨ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਕੀਤੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
——–