Champions Trophy ਖੇਡਣ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ) ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਚੈਂਪੀਅਨਸ ਟਰਾਫੀ ਕ੍ਰਿਕਟ ਟੂਰਨਾਮੈਂਟ ਲਈ ਪਾਕਿਸਤਾਨ ਨਹੀਂ ਜਾਵੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਹਾਲ ਹੀ ਵਿੱਚ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੂੰ ਇੱਕ ਪੱਤਰ ਭੇਜ ਕੇ ਆਪਣੇ ਫੈਸਲੇ ਪਿੱਛੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ਬੋਰਡ ਨੇ ਆਪਣੇ ਸਾਰੇ ਮੈਚ ਦੁਬਈ ‘ਚ ਖੇਡਣ ਦੀ ਇੱਛਾ ਪ੍ਰਗਟਾਈ ਹੈ। ਡਰਾਫਟ ਸ਼ਡਿਊਲ ਮੁਤਾਬਕ ਚੈਂਪੀਅਨਸ ਟਰਾਫੀ ਅਗਲੇ ਸਾਲ 19 ਫਰਵਰੀ ਤੋਂ 9 ਮਾਰਚ ਤੱਕ ਖੇਡੀ ਜਾਵੇਗੀ। ਇਸ ਈਵੈਂਟ ਦੇ ਮੈਚ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ਵਿੱਚ ਕਰਵਾਏ ਜਾ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/