CHAMPIONS TROPHY 2025 : ਚੈਂਪੀਅਨਜ਼ ਟਰਾਫੀ ‘ਚ ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) CHAMPIONS TROPHY 2025 : ਚੈਂਪੀਅਨਜ਼ ਟਰਾਫੀ 2025 ਦਾ 5ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਜਾਵੇਗਾ।
ਅੱਜ ਦਾ ਮੈਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਦੁਪਹਿਰ 2:30 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਮੈਚ ਲਈ ਟਾਸ ਦੁਪਹਿਰ 2:00 ਵਜੇ ਹੋਵੇਗੀ।
ਇਸ ਟੂਰਨਾਮੈਂਟ ਵਿੱਚ ਦੋਵੇਂ ਟੀਮਾਂ ਦਾ ਇਹ ਦੂਜਾ ਮੈਚ ਹੈ। ਭਾਰਤ ਨੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾਇਆ ਸੀ। ਜਦੋਂ ਕਿ ਪਾਕਿਸਤਾਨ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਤੋਂ ਹਾਰ ਗਿਆ ਸੀ। ਜੇਕਰ ਪਾਕਿਸਤਾਨ ਅੱਜ ਹਾਰ ਜਾਂਦਾ ਹੈ, ਤਾਂ ਇਹ ਲਗਭਗ ਨਾਕਆਊਟ ਪੜਾਅ ਤੋਂ ਬਾਹਰ ਹੋ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/