Champions Trophy : ਅੱਜ ਦਾ ਮੁਕਾਬਲਾ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ
ਚੰਡੀਗੜ੍ਹ, 26ਫਰਵਰੀ(ਵਿਸ਼ਵ ਵਾਰਤਾ) Champions Trophy : ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਅੱਠਵਾਂ ਮੈਚ ਅੱਜ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ।
ਇਹ ਮੈਚ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਗੌਰਤਲਬ ਹੈ ਕਿ ਇੰਗਲੈਂਡ ਅਤੇ ਅਫਗਾਨਿਸਤਾਨ ਇਸ ਚੈਂਪੀਅਨਜ਼ ਟਰਾਫੀ ਵਿੱਚ ਆਪਣੇ ਪਹਿਲੇ ਮੈਚ ਹਾਰ ਗਏ ਸਨ। ਇੰਗਲੈਂਡ ਨੂੰ ਆਸਟ੍ਰੇਲੀਆ ਨੇ 5 ਵਿਕਟਾਂ ਨਾਲ ਹਰਾਇਆ ਸੀ,ਜਦੋਂ ਕਿ ਅਫਗਾਨਿਸਤਾਨ ਨੂੰ ਦੱਖਣੀ ਅਫਰੀਕਾ ਨੇ 107 ਦੌੜਾਂ ਨਾਲ ਹਰਾਇਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/