CHAMPIONS TROPHY 2025 : ਚੈਂਪੀਅਨਜ਼ ਟਰਾਫੀ ਦਾ ਚੌਥਾ ਮੈਚ ਅੱਜ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ
ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ) : ਚੈਂਪੀਅਨਜ਼ ਟਰਾਫੀ 2025 ਦਾ ਚੌਥਾ ਮੈਚ ਅੱਜ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਮੈਚ ਲਈ ਟਾਸ ਦੁਪਹਿਰ 2:00ਵਜੇ ਹੋਵੇਗੀ। ਇਹ ਗਰੁੱਪ ਬੀ ਦਾ ਦੂਜਾ ਮੈਚ ਹੈ।
ਇਸ ਤੋਂ ਇਕ ਦਿਨ ਪਹਿਲਾਂ ਦੇ ਯਾਨਿ ਕਿ ਜੇਕਰ ਤੀਜੇ ਮੁਕਾਬਲੇ ਦੀ ਗੱਲ ਕਰੀਏ ਤਾਂ ਚੈਂਪੀਅਨਜ਼ ਟਰਾਫੀ ਦੇ ਤੀਜੇ ਮੈਚ ਵਿੱਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ 107 ਦੌੜਾਂ ਨਾਲ ਹਰਾਇਆ। ਦੱਖਣੀ ਅਫਰੀਕਾ ਨੇ ਸ਼ੁੱਕਰਵਾਰ ਨੂੰ ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿੱਚ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 6 ਵਿਕਟਾਂ ਗੁਆ ਕੇ 315 ਦੌੜਾਂ ਬਣਾਈਆਂ। ਜਵਾਬ ਵਿੱਚ, ਅਫਗਾਨਿਸਤਾਨ ਦੀ ਟੀਮ 43.3 ਓਵਰਾਂ ਵਿੱਚ 208 ਦੌੜਾਂ ‘ਤੇ ਆਲ ਆਊਟ ਹੋ ਗਈ।