CHAMPIONS TROPHY : ਭਾਰਤ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ
ਹੁਣ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨਾਲ ਭਿੜੇਗੀ ਟੀਮ ਇੰਡੀਆ
ਚੰਡੀਗੜ੍ਹ, 3ਮਾਰਚ(ਵਿਸ਼ਵ ਵਾਰਤਾ) CHAMPIONS TROPHY : ਭਾਰਤ ਨੇ ਚੈਂਪੀਅਨਜ਼ ਟਰਾਫੀ ਦੇ ਆਖਰੀ ਗਰੁੱਪ ਸਟੇਜ ਦੇ ਮੈਚ ਵਿੱਚ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਇਹ ਸਪੱਸ਼ਟ ਹੋ ਗਿਆ ਕਿ ਭਾਰਤ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਦਾ ਸਾਹਮਣਾ ਕਰੇਗਾ। ਇਹ ਮੈਚ 4 ਮਾਰਚ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੂਜੇ ਪਾਸੇ, ਨਿਊਜ਼ੀਲੈਂਡ 5 ਮਾਰਚ ਨੂੰ ਦੱਖਣੀ ਅਫਰੀਕਾ ਦਾ ਸਾਹਮਣਾ ਕਰੇਗਾ।
ਬੀਤੇ ਦਿਨ ਐਤਵਾਰ ਨੂੰ ਦੁਬਈ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ਗੁਆ ਕੇ 249 ਦੌੜਾਂ ਬਣਾਈਆਂ। ਨਿਊਜ਼ੀਲੈਂਡ ਦੀ ਟੀਮ 45.3 ਓਵਰਾਂ ਵਿੱਚ 205 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਭਾਰਤ ਵੱਲੋਂ ਵਰੁਣ ਚੱਕਰਵਰਤੀ (Varun Chakravarthy) ਨੇ 5 ਵਿਕਟਾਂ ਲਈਆਂ ਤੇ ਕੁਲਦੀਪ ਯਾਦਵ ਨੇ 2 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਸ਼੍ਰੇਅਸ ਅਈਅਰ (Shreyas Iyer) ਨੇ 79 ਦੌੜਾਂ ਬਣਾਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/