Champions Trophy : ਕਿੰਗ ਕੋਹਲੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Champions Trophy : ਭਾਰਤ ਨੇ ਚੈਂਪੀਅਨਜ਼ ਟਰਾਫੀ ਦੇ ਆਪਣੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਅੱਜ ਐਤਵਾਰ ਨੂੰ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੁਬਈ ਵਿੱਚ 241 ਦੌੜਾਂ ਬਣਾਈਆਂ। ਜਿਸ ਤੋਂ ਬਾਅਦ ਭਾਰਤ ਨੇ 42.3 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ।
https://x.com/BCCI/status/1893696687031353392
ਭਾਰਤ ਲਈ ਵਿਰਾਟ ਕੋਹਲੀ (Virat Kohli) ਨੇ ਅਜੇਤੂ 100 ਦੌੜਾਂ, ਸ਼੍ਰੇਅਸ ਅਈਅਰ ਨੇ 56 ਅਤੇ ਸ਼ੁਭਮਨ ਗਿੱਲ ਨੇ 46 ਦੌੜਾਂ ਬਣਾਈਆਂ।
ਇਸ ਤੋਂ ਇਵਾਲਾ ਕੁਲਦੀਪ ਯਾਦਵ ਨੇ 3 ਅਤੇ ਹਾਰਦਿਕ ਪੰਡਯਾ ਨੇ 2 ਵਿਕਟਾਂ ਹਾਸਲ ਕੀਤੀਆਂ। ਪਾਕਿਸਤਾਨ ਲਈ ਸਾਊਦ ਸ਼ਕੀਲ ਨੇ 62 ਅਤੇ ਮੁਹੰਮਦ ਰਿਜ਼ਵਾਨ ਨੇ 46 ਦੌੜਾਂ ਬਣਾਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/