Champions Trophy : ਦੱਖਣੀ ਅਫਰੀਕਾ ਨੂੰ ਹਰਾ ਕੇ ਨਿਊਜ਼ੀਲੈਂਡ ਪਹੁੰਚਿਆ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ
ਫਾਈਨਲ ‘ਚ ਭਾਰਤ ਨਾਲ ਭਿੜੇਗਾ ਨਿਊਜ਼ੀਲੈਂਡ
ਚੰਡੀਗੜ੍ਹ, 6ਮਾਰਚ(ਵਿਸ਼ਵ ਵਾਰਤਾ) Champions Trophy : ਦੂਜੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਟੀਮ ਨੇ ਤੀਜੀ ਵਾਰ ਚੈਂਪੀਅਨਜ਼ ਟਰਾਫੀ (Champions Trophy ) ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਇਹ ਟੀਮ ਪਹਿਲਾਂ 2000 ਅਤੇ 2009 ਵਿੱਚ ਫਾਈਨਲ ਖੇਡ ਚੁੱਕੀ ਹੈ। ਟੀਮ ਹੁਣ ਦੂਜੀ ਵਾਰ ਖਿਤਾਬ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਨਿਊਜ਼ੀਲੈਂਡ ਨੇ ਬੀਤੇ ਦਿਨ ਬੁੱਧਵਾਰ ਨੂੰ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 6 ਵਿਕਟਾਂ ਗੁਆ ਕੇ 362 ਦੌੜਾਂ ਬਣਾਈਆਂ। ਜਵਾਬ ਵਿੱਚ ਦੱਖਣੀ ਅਫਰੀਕਾ 9 ਵਿਕਟਾਂ ਗੁਆ ਕੇ ਸਿਰਫ਼ 312 ਦੌੜਾਂ ਹੀ ਬਣਾ ਸਕਿਆ।
ਚੈਂਪੀਅਨਜ਼ ਟਰਾਫੀ ਦਾ ਫਾਈਨਲ 9 ਮਾਰਚ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/