ਚੰਡੀਗੜ੍ਹ, 2ਮਾਰਚ(ਵਿਸ਼ਵ ਵਾਰਤਾ) Champions Trophy : ਆਈਸੀਸੀ ਚੈਂਪੀਅਨਜ਼ ਟਰਾਫੀ 2025 (ICC Champions Trophy2025) ਦਾ ਆਖਰੀ ਗਰੁੱਪ ਮੈਚ ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ।
ਅੱਜ ਦਾ ਮੈਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਦੁਪਹਿਰ 2:30 ਵਜੇ ਤੋਂ ਖੇਡਿਆ ਜਾਵੇਗਾ, ਮੈਚ ਲਈ ਟਾਸ ਦੁਪਹਿਰ 2:00 ਵਜੇ ਹੋਵੇਗੀ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਚੁੱਕੀਆਂ ਹਨ।
ਇਸ ਚੈਂਪੀਅਨਜ਼ ਟਰਾਫੀ ਵਿੱਚ, ਭਾਰਤ ਨੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ ਅਤੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ ਹਰਾਇਆ। ਜਦੋਂ ਕਿ ਨਿਊਜ਼ੀਲੈਂਡ ਨੇ ਪਹਿਲੇ ਮੈਚ ਵਿੱਚ ਪਾਕਿਸਤਾਨ ਨੂੰ ਅਤੇ ਦੂਜੇ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/