CHAMPIONS TROPHY : ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ ਕੀਤਾ ਪ੍ਰਵੇਸ਼
ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ) CHAMPIONS TROPHY : ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ।
https://x.com/ICC/status/1896955006194192460
ਸੈਮੀਫਾਈਨਲ ਵਿੱਚ ਵਿਰਾਟ ਕੋਹਲੀ ਨੇ 84 ਦੌੜਾਂ ਦੀ ਮਹੱਤਵਪੂਰਨ ਪਾਰੀ ਖੇਡੀ।
https://x.com/BCCI/status/1896958120150315501
ਅੱਜ ਮੰਗਲਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ 265 ਦੌੜਾਂ ਦਾ ਟੀਚਾ ਦਿੱਤਾ ਸੀ। ਟੀਮ ਇੰਡੀਆ ਨੇ 48.1 ਓਵਰਾਂ ਵਿਚ 6 ਵਿਕਟਾਂ ’ਤੇ ਟੀਚਾ ਪ੍ਰਾਪਤ ਕਰ ਲਿਆ।
ਆਸਟ੍ਰੇਲੀਆ ਲਈ ਕਪਤਾਨ ਸਟੀਵ ਸਮਿਥ ਨੇ 73 ਅਤੇ ਐਲੇਕਸ ਕੈਰੀ ਨੇ 61 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸ਼ਮੀ ਨੇ 3 ਵਿਕਟਾਂ, ਰਵਿੰਦਰ ਜਡੇਜਾ ਅਤੇ ਵਰੁਣ ਚੱਕਰਵਰਤੀ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/