Champions Trophy : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਫਾਈਨਲ ਮੁਕਾਬਲਾ ਅੱਜ
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ) Champions Trophy : ਚੈਂਪੀਅਨਜ਼ ਟਰਾਫੀ 2025 ਦਾ ਫਾਈਨਲ ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ।
ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਮੈਚ ਲਈ ਟਾਸ ਦੁਪਹਿਰ 2:00 ਵਜੇ ਹੋਵੇਗੀ। ਇੱਥੇ ਦੋਵੇਂ ਟੀਮਾਂ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਟੀਮ ਇੰਡੀਆ ਨੇ 44 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ।
ਦੱਸਣਯੋਗ ਹੈ ਕਿ ਪਹਿਲੇ ਸੈਮੀਫਾਈਨਲ ਵਿੱਚ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਜਗ੍ਹਾ ਬਣਾਈ ਸੀ।
ਇਸ ਤੋਂ ਇਲਾਵਾ ਗੱਲ ਕਰੀਏ ਨਿਊਜ਼ੀਲੈਂਡ ਦੀ ਤਾਂ ਨਿਊਜ਼ੀਲੈਂਡ ਨੇ ਦੂਜੇ ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/