Chandigarh ਯੂਥ ਕਾਂਗਰਸ ਵੱਲੋਂ ਵੱਡਾ ਪ੍ਰਦਰਸ਼ਨ
-
– ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਕੱਢਿਆ ਰੋਸ ਮਾਰਚ
ਚੰਡੀਗੜ੍ਹ : ਪੰਜਾਬ ਯੂਥ ਕਾਂਗਰਸ ਵੱਲੋਂ ਅੱਜ (ਮੰਗਲਵਾਰ) ਨੂੰ ਚੰਡੀਗੜ੍ਹ ਵਿੱਚ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਯੂਥ ਕਾਂਗਰਸ ਦੇ ਆਗੂਆਂ ਤੇ ਸਮਰਥਕਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਨੇੜੇ ਰੋਕ ਲਿਆ ਹੈ।
ਇਸ ਦੌਰਾਨ ਯੂਥ ਕਾਂਗਰਸੀ ਆਗੂ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ ਹੈ। ਆਗੂਆਂ ਦਾ ਕਹਿਣਾ ਹੈ ਕਿ ਅੱਜ ਕਿਸਾਨਾਂ ਤੋਂ ਲੈ ਕੇ ਨੌਜਵਾਨਾਂ ਤੱਕ ਸਭ ਸਰਕਾਰਤੋਂ ਪ੍ਰੇਸ਼ਾਨ ਹਨ। ਨਾ ਤਾਂ ਪੰਜਾਬ ਅਤੇ ਨਾ ਹੀ ਕੇਂਦਰ ਸਰਕਾਰ ਕੋਈ ਸੁੱਧ ਲੈ ਰਹੀ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਕੋਲ ਕੋਈ ਵਿਕਲਪ ਨਹੀਂ ਬਚਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























