Chandigarh ਦੇ ਨਵੇਂ ਡੀਸੀ ਨਿਸ਼ਾਂਤ ਯਾਦਵ ਸੰਭਾਲਣਗੇ 6 ਵਿਭਾਗਾਂ ਦੀ ਜ਼ਿੰਮੇਵਾਰੀ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)ਨਿਸ਼ਾਂਤ ਯਾਦਵ ਦੇ ਚੰਡੀਗੜ੍ਹ ਦੇ ਨਵੇਂ ਡੀਸੀ ਵਜੋਂ ਅਹੁਦਾ ਸੰਭਾਲਣ ਦੇ ਨਾਲ ਹੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ 6 ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਨਾਲ-ਨਾਲ ਅਸਟੇਟ ਅਫ਼ਸਰ, ਪ੍ਰਧਾਨ ਸੈਨਿਕ ਭਲਾਈ ਬੋਰਡ, ਕੰਟਰੋਲਰ ਸਿਵਲ ਡਿਫੈਂਸ, ਚੇਅਰਮੈਨ ਵਕਫ਼ ਬੋਰਡ ਅਤੇ ਕਿਰਤ ਵਿਭਾਗ ਦੇ ਕਮਿਸ਼ਨਰ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।ਨਿਸ਼ਾਂਤ ਕੁਮਾਰ ਯਾਦਵ 2013 ਬੈਚ ਦੇ ਹਰਿਆਣਾ ਕੇਡਰ ਦੇ ਆਈਏਐਸ ਅਧਿਕਾਰੀ ਹਨ। ਉਹ ਆਈਆਈਟੀ ਪਾਸ ਆਊਟ ਵੀ ਹੈ। ਇਸ ਦੇ ਨਾਲ ਹੀ ਉਹਨਾਂ ਨੇ IIT-ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਬੈਚਲਰ ਦੀ ਡਿਗਰੀ ਹਾਸਲ ਕੀਤੀ ਹੈ। ਇਸ ਤੋਂ ਬਾਅਦ ਸਿਵਲ ਸਰਵਿਸਿਜ਼ ਦੀ ਤਿਆਰੀ ਕਰਦੇ ਹੋਏ ਨਿਸ਼ਾਂਤ ਯਾਦਵ ਨੇ 23 ਸਾਲ ਦੀ ਉਮਰ ‘ਚ ਪਹਿਲੀ ਕੋਸ਼ਿਸ਼ ‘ਚ ਹੀ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/