Chandigarh ‘ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ, 13ਨਵੰਬਰ(ਵਿਸ਼ਵ ਵਾਰਤਾ) Chandigarh ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ। ਇੰਨੀ ਜ਼ਮੀਨ ਵਿਧਾਨ ਸਭਾ ਦੀ ਜ਼ਮੀਨ ਦੇ ਬਦਲੇ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਹੈ। ਸੰਵੇਦਨਸ਼ੀਲ ਜ਼ੋਨ ਸਬੰਧੀ ਜੋ ਰੁਕਾਵਟਾਂ ਸਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ(Chandigarh ) ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਸਨ। ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਪ੍ਰਸਤਾਵ ‘ਤੇ ਸਹਿਮਤੀ ਜਤਾਈ ਸੀ। ਪਰ ਵਾਤਾਵਰਨ ਅਤੇ ਜੰਗਲਾਂ ਦੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਬਦਲਾਅ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਸੀ। ਜਿਸ ‘ਤੇ ਕੇਂਦਰ ਸਰਕਾਰ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨ ਮੁਤਾਬਕ ਪੰਚਕੂਲਾ ਖੇਤਰ ਤੋਂ ਹਰਿਆਣਾ ਨੂੰ ਮਿਲੀ ਜ਼ਮੀਨ ਚੰਡੀਗੜ੍ਹ ਦੇ ਆਈਟੀ ਪਾਰਕ ਦੀ 123 ਏਕੜ ਜ਼ਮੀਨ ਦੇ ਨਾਲ ਲੱਗਦੀ ਹੈ। ਜੁਲਾਈ 2022 ਵਿੱਚ ਜੈਪੁਰ ਵਿੱਚ NZC ਦੀ ਮੀਟਿੰਗ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਨਵੀਂ ਅਸੈਂਬਲੀ ਲਈ ਚੰਡੀਗੜ੍ਹ ਵੱਲੋਂ ਰੇਲਵੇ ਸਟੇਸ਼ਨ ਤੋਂ ਆਈ.ਟੀ ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ।
ਬਦਲੇ ਵਿੱਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ। ਮਨਸਾ ਦੇਵੀ ਕੰਪਲੈਕਸ ਨੇੜੇ 12 ਏਕੜ ਜ਼ਮੀਨ ਈਕੋ-ਸੰਵੇਦਨਸ਼ੀਲ ਜ਼ੋਨ ਵਿੱਚ ਆਉਂਦੀ ਹੈ। ਜਿਸ ‘ਤੇ ਕੇਂਦਰ ਸਰਕਾਰ ਦੇ ਵਾਤਾਵਰਣ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਬਦਲਾਅ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/