• Latest
  • Trending
Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 months ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

13 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

57 minutes ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

1 hour ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

2 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

3 hours ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

4 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

4 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

5 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

5 hours ago
Hindi News
English News
Friday, July 17, 2026
No Result
View All Result
37 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਚੰਡੀਗੜ੍ਹ ਵਿੱਚ ਵਾਪਰੀ ਘਟਨਾ ਲਈ ਮੈਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਤਾਂ ਕੇਂਦਰ ਨੂੰ ਚੰਡੀਗੜ੍ਹ ਪੰਜਾਬ ਸਰਕਾਰ ਨੂੰ ਸੌਂਪ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 2, 2026
in ਖਬਰਾਂ, ਪੰਜਾਬ

ਇੱਕ ਪਾਸੇ ਆਪ ਸਰਕਾਰ ਲੋਕਾਂ ਤੋਂ ਬੋਝ ਘਟਾ ਰਹੀ ਹੈ, ਦੂਜੇ ਪਾਸੇ ਹਿਮਾਚਲ ਦੀ ਕਾਂਗਰਸ ਸਰਕਾਰ ਜਨਤਾ ‘ਤੇ ਬੋਲੋੜਾ ਟੈਕਸ ਲਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਸਰਕਾਰ ਦਾ ਐਂਟਰੀ ਟੈਕਸ ਲੋਕ ਵਿਰੋਧੀ ਅਤੇ ਗੈਰ-ਵਾਜਬ, ਇਸ ਦਾ ਹਰ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ, ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਫ਼ਸਲ ਦੀ ਨਿਰਵਿਘਨ ਖਰੀਦ ਲਈ ਵਚਨਬੱਧ, ਕਿਸਾਨਾਂ ਦੇ ਮੁੱਦੇ ਕੇਂਦਰ ਕੋਲ ਲਗਾਤਾਰ ਉਠਾਉਂਦੀ ਰਹੇਗੀ ਆਪ ਸਰਕਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 2 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ ‘ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ ‘ਆਪ’ ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ‘ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ਦੇ ਹਰ ਪੱਧਰ ‘ਤੇ ਸਖ਼ਤ ਵਿਰੋਧ ਦਾ ਭਰੋਸਾ ਦਿੱਤਾ।

ਕਿਸਾਨਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਮੋਢੇ ਨਾ ਮੋਢਾ ਲਾ ਕੇ ਹਮੇਸ਼ਾ ਖੜ੍ਹੀ ਹੈ ਅਤੇ ਪਹਿਲਾਂ ਦੇ ਸਫ਼ਲ ਸੀਜ਼ਨਾਂ ਦੀ ਤਰ੍ਹਾਂ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗੀ।

ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਤੋਂ ਹਰ ਕੋਈ ਵਾਕਫ਼ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਦੁਆਰਾ ਚਲਾਇਆ ਜਾਂਦਾ ਹੈ, ਪਰ ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿੱਚ ਅੰਦੋਲਨ ਜਾਂ ਹੋਰ ਅਜਿਹਾ ਕੋਈ ਵੀ ਮੁੱਦਾ ਹੋਵੇ, ਭਾਜਪਾ ਸਾਰਾ ਦੋਸ਼ ਮੇਰੇ ‘ਤੇ ਥੋਪਣ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ ‘ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਗ੍ਹਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਵੱਖਵਾਦੀ ਵਿਚਾਰਧਾਰਾ ਦੱਸਿਆ ਜਾਂਦਾ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ, ਯੂ.ਟੀ. ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਆਪਣੇ ਫ਼ਰਜ਼ ਤੋਂ ਹਮੇਸ਼ਾ ਭੱਜਦੀ ਆਈ ਹੈ।

ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ ‘ਤੇ ਬੇਲੋੜਾ ਟੈਕਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਹਰੇਕ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਵਾਂਗਾ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਸੂਬਾ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ।

Tags: Breaking news in PunjabiChandigarhLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

by Jaspreet Kaur
July 17, 2026
0

ਵੱਡੇ ਪੱਧਰ 'ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ - ਅਹਿਮ ਅਹੁਦਿਆਂ 'ਤੇ ਹੋਈ ਨਵੀਂ ਤਾਇਨਾਤੀ, ਪੜੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

by Jaspreet Kaur
July 17, 2026
0

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ 'ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ ਚੰਡੀਗੜ੍ਹ, 17 ਜੁਲਾਈ...

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

by Jaspreet Kaur
July 17, 2026
0

ਵੱਡੇ ਪੱਧਰ 'ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ - ਅਹਿਮ ਅਹੁਦਿਆਂ 'ਤੇ ਹੋਈ ਨਵੀਂ ਤਾਇਨਾਤੀ, ਪੜੋ...

Most Popular

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
1 week ago
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 