Chandigarh ’ਚ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ
ਸਿਰਫ ਗਰੀਨ ਪਟਾਕੇ ਹੀ ਚਲਾਉਣ ਦੀ ਇਜਾਜ਼ਤ
ਚੰਡੀਗੜ੍ਹ, 14ਅਕਤੂਬਰ(ਵਿਸ਼ਵ ਵਾਰਤਾ) ਚੰਡੀਗੜ੍ਹ ‘ਚ ਪਟਾਕਿਆਂ ਨੂੰ ਲੈ ਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਗ੍ਰੀਨ ਪਟਾਕਿਆਂ ਦੀ ਵਰਤੋਂ ਲਈ ਸਮਾਂ ਸੀਮਾ ਵੀ ਤੈਅ ਕੀਤੀ ਗਈ ਹੈ। ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਇਜ਼ਾਜਤ ਹੋਵੇਗੀ। ਪ੍ਰਸ਼ਾਸਨ ਨੇ ਦੀਵਾਲੀ ਅਤੇ ਗੁਰਪੁਰਬ ‘ਤੇ ਕੁਝ ਘੰਟਿਆਂ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਦੀਵਾਲੀ ‘ਤੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾਣਗੇ। 15 ਨਵੰਬਰ ਨੂੰ ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਇੱਕ ਘੰਟੇ ਅਤੇ ਰਾਤ 9 ਤੋਂ 10 ਵਜੇ ਤੱਕ ਇੱਕ ਘੰਟੇ ਲਈ ਪਟਾਕੇ ਚਲਾਏ ਜਾਣਗੇ। ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਗ੍ਰੀਨ ਪਟਾਕੇ ਵੇਚਣ ਦੀ ਮਨਜ਼ੂਰੀ ਡੀਸੀ ਦਫ਼ਤਰ ਵੱਲੋਂ ਆਨਲਾਈਨ ਮੋਡ ਵਿੱਚ ਜਾਰੀ ਕੀਤੀ ਜਾਵੇਗੀ।