Chandigarh : ADGP ਵਾਈ. ਪੂਰਨ ਕੁਮਾਰ ਨੇ ਖੁਦ ਨੂੰ ਮਾਰੀ ਗੋਲੀ
- ਮੌਕੇ ‘ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀ
- ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਜਾਰੀ
ਚੰਡੀਗੜ੍ਹ, 7 ਅਕਤੂਬਰ 2025 (ਵਿਸ਼ਵ ਵਾਰਤਾ) : ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਮੰਗਲਵਾਰ ਨੂੰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੁਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਚੰਡੀਗੜ੍ਹ (Chandigarh) ਦੇ ਸੈਕਟਰ 11 ਸਥਿਤ ਆਪਣੇ ਘਰ (ਮਕਾਨ ਨੰਬਰ 116) ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ। ਫਿਲਹਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ।

ਇਸ ਮਾਮਲੇ ‘ਚ ਚੰਡੀਗੜ੍ਹ ਐਸਐਸਪੀ ਕੰਵਰਦੀਪ ਕੌਰ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ “ਵਾਈ. ਪੂਰਨ ਕੁਮਾਰ ਨੇ ਖੁਦਕੁਸ਼ੀ ਕੀਤੀ ਹੈ। ਅਸੀਂ ਇਸ ਸਮੇਂ ਜ਼ਿਆਦਾ ਕੁਝ ਨਹੀਂ ਕਹਿ ਸਕਦੇ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।”
ਦੱਸ ਦਈਏ ਕਿ ਵਾਈ. ਪੂਰਨ ਕੁਮਾਰ ਹਰਿਆਣਾ ਕੇਡਰ ਦੇ 2001 ਬੈਚ ਦੇ ਆਈਪੀਐਸ ਅਧਿਕਾਰੀ ਸਨ। ਵਾਈ. ਪੂਰਨ ਕੁਮਾਰ ਦੀ ਪਤਨੀ, ਅਮਨੀਤ ਪੀ. ਕੁਮਾਰ ਵੀ ਇੱਕ ਆਈਏਐਸ ਅਧਿਕਾਰੀ ਹੈ। ਉਹ 5 ਅਕਤੂਬਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਅਧਿਕਾਰੀਆਂ ਨਾਲ ਜਾਪਾਨ ਦੌਰੇ ‘ਤੇ ਗਈ ਸੀ। ਉਹ ਕੱਲ੍ਹ ਸ਼ਾਮ ਨੂੰ ਭਾਰਤ ਵਾਪਸ ਆਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























