Chandigarh ‘ਚ ਪ੍ਰਸ਼ਾਸਨਿਕ ਢਾਂਚੇ ‘ਚ ਹੋਇਆ ਵੱਡਾ ਬਦਲਾਅ
ਸਲਾਹਕਾਰ ਦਾ ਅਹੁਦਾ ਖ਼ਤਮ ; ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ, 8ਜਨਵਰੀ(ਵਿਸ਼ਵ ਵਾਰਤਾ) ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਚੰਡੀਗੜ੍ਹ ਵਿੱਚ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਦੇ ਅਹੁਦੇ ਵਿੱਚ ਤਬਦੀਲ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੇ ਅਹੁਦੇ ’ਤੇ ਸੀਨੀਅਰ ਆਈਏਐੱਸ ਅਧਿਕਾਰੀ ਨੂੰ ਤਾਇਨਾਤ ਕੀਤਾ ਜਾਂਦਾ ਹੈ, ਜੋ ਯੂਟੀ ਪ੍ਰਸ਼ਾਸਕ ਦੇ ਅਧੀਨ ਯੂਟੀ ਦਾ ਸਾਰਾ ਕੰਮ-ਕਾਜ ਦੇਖਦਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਮੌਜੂਦਾ ਸਮੇਂ ਰਾਜੀਵ ਵਰਮਾ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਹੁਣ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਵੇਂ ਆਦੇਸ਼ਾਂ ਅਨੁਸਾਰ ਯੂਟੀ ਪ੍ਰਸ਼ਾਸਕ ਅਧੀਨ ਮੁੱਖ ਸਕੱਤਰ ਵੱਲੋਂ ਸਾਰਾ ਕੰਮ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/