Chandigarh ‘ਚ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਮਿਲੀ ਮਨਜ਼ੂਰੀ
ਚੰਡੀਗੜ੍ਹ ‘ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੇ ਸ਼ੋਅ ਨੂੰ ਹਰੀ ਝੰਡੀ ਮਿਲ ਗਈ ਹੈ। ਦਿਲਜੀਤ ਦਾ ਇਹ ਕੰਸਰਟ ਸੈਕਟਰ 34 ‘ਚ ਹੀ ਹੋਵੇਗਾ। ਹਾਲਾਂਕਿ, ਹਾਈਕੋਰਟ ਨੇ ਕੁਝ ਸ਼ਰਤਾਂ ‘ਤੇ ਦਿਲਜੀਤ ਦੁਸਾਂਝ ਦੇ ਸ਼ੋਅ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦਈਏ ਕਿ ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ‘ਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਟਰੈਫਿਕ ਪ੍ਰਬੰਧਨ ਸਮੇਤ ਹੋਰ ਸਵਾਲਾਂ ਦੇ ਜਵਾਬ ਦਿੱਤੇ ਗਏ। ਜਿਸ ਤੋਂ ਬਾਅਦ ਦਿਲਜੀਤ ਦੇ ਸ਼ੋਅ ਨੂੰ ਕੁਝ ਸ਼ਰਤਾਂ ‘ਤੇ ਇਜ਼ਾਜਤ ਦੇ ਦਿੱਤੀ ਗਈ।
ਇਸ ਤੋਂ ਪਹਿਲਾਂ ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਸੰਗੀਤ ਸਮਾਰੋਹ ਦੇ ਪ੍ਰਬੰਧਕਾਂ ਅਤੇ ਦਿਲਜੀਤ ਨੂੰ ਸ਼ਰਾਬ ਅਤੇ ਹਿੰਸਾ ਨਾਲ ਸਬੰਧਤ ਗੀਤ ਨਾ ਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ‘ਚ ‘ਪਟਿਆਲਾ ਪੈੱਗ’, ‘ਪੰਜ ਤਾਰਾ (5 ਤਾਰਾ)’ ਅਤੇ ‘ਕੇਸ’ ਵਰਗੇ ਗੀਤ ਸ਼ਾਮਲ ਹਨ। ਨਾਲ ਹੀ ਦਿਲਜੀਤ ਨੂੰ ਇਨ੍ਹਾਂ ਗੀਤਾਂ ਦੇ ਬੋਲਾ ਨੂੰ ਤੋੜ ਮਰੋੜ ਕੇ ਨਾ ਗਾਉਣ ਲਈ ਵੀ ਕਿਹਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























