Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ
ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ- ਮੋਹਾਲੀ ਬਰਡਰ ‘ਤੇ ਪਿਛਲੇ 7 ਦਿਨਾਂ ਤੋਂ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਨੂੰ ਲੈ ਕੇ ਵੱਡੀ ਖਬਰ ਹੈ। ਸਰਕਾਰ ਤੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਯਾਨੀ ਕਿ ਐਤਵਾਰ ਨੂੰ ਕਿਸਾਨ ਆਗੂਆਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਬੈਠਕ ਹੋਈ ਸੀ। ਬੈਠਕ ਵਿੱਚ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਤਾ ਲਿਆਂਦਾ ਜਾਵੇਗਾ। ਨਾਲ ਹੀ, ਪੰਜਾਬ ਸਰਕਾਰ ਨਾਲ ਜੁੜੀਆਂ ਮੰਗਾਂ ਨੂੰ ਪੂਰਾ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਸੀ।
ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਧਰਨਾ ਖ਼ਤਮ ਕਰਵਾਇਆ। ਮੰਤਰੀ ਖੁੱਡੀਆਂ ਨੇ ਇਹ ਵੀ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਕੀਤਾ ਜਾਵੇਗਾ। ਕਿਸਾਨਾਂ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਧਰਨਾ ਖਤਮ ਕਰਨ ਦਾ ਫੈਸਲਾ ਲਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























