ਚੰਡੀਗੜ੍ਹ ਵਿੱਚ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ; ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਚੰਡੀਗੜ੍ਹ ਪ੍ਰਸ਼ਾਸਨ ਨੇ ਕੱਲ੍ਹ, 18 ਜੂਨ (ਵੀਰਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਲਿਆ ਗਿਆ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਬੁੱਧਵਾਰ ਨੂੰ ਇਸ ਸੰਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ।

ਪ੍ਰਸ਼ਾਸਨ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ, ਸਰਕਾਰੀ ਅਦਾਰੇ ਅਤੇ ਉਦਯੋਗਿਕ ਅਦਾਰੇ ਇਸ ਦਿਨ ਪੂਰੀ ਤਰ੍ਹਾਂ ਬੰਦ ਰਹਿਣਗੇ। ਇਹ ਹੁਕਮ ਗ੍ਰਹਿ ਸਕੱਤਰ ਦੀਪਰਵਾ ਲਾਕਰਾ ਨੇ ਜਾਰੀ ਕੀਤੇ ਹਨ।























