Chandigarh : ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST
– ਯਾਤਰੀਆਂ ‘ਚ ਦਹਿਸ਼ਤ!
ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ): ਇੰਡੀਗੋ ਦੀ ਇਕ ਫਲਾਈਟ ਵਿੱਚ ਪਾਵਰ ਬੈਂਕ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਏਅਰਪੋਰਟ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਇਸ ਘਟਨਾ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਯਾਤਰੀਆਂ ਨੂੰ ਤੁਰੰਤ ਜਹਾਜ਼ ਵਿੱਚੋਂ ਉਤਾਰਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਪਾਵਰ ਬੈਂਕ ਇੱਕ ਬੈਗ ਵਿੱਚ ਰੱਖਿਆ ਹੋਇਆ ਸੀ।
ਜਾਣਕਾਰੀ ਮੁਤਾਬਕ ਇਹ ਜਹਾਜ਼ ਹੈਦਰਾਬਾਦ ਤੋਂ ਆਇਆ ਸੀ। ਹੈਦਰਾਬਾਦ ਤੋਂ ਚੰਡੀਗੜ੍ਹ ਪਹੁੰਚੀ ਇੰਡੀਗੋ ਦੀ ਫਲਾਈਟ 6E 108 ਵਿੱਚ ਇੱਕ ਯਾਤਰੀ ਦਾ ਪਾਵਰ ਬੈਂਕ ਫਟ ਗਿਆ। ਘਟਨਾ ਉਸ ਸਮੇਂ ਹੋਈ ਜਦੋਂ ਫਲਾਈਟ ਏਅਰਪੋਰਟ ‘ਤੇ ਖੜ੍ਹੀ ਸੀ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਹਾਜ਼ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੂਚਨਾ ਦਿੱਤੀ ਗਈ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਟਰਮੀਨਲ ਤੱਕ ਪਹੁੰਚਾਇਆ ਗਿਆ, ਜਿੱਥੇ ਏਅਰਲਾਈਨ ਦੀ ਟੀਮ ਉਨ੍ਹਾਂ ਦੀ ਸਹਾਇਤਾ ਵਿੱਚ ਜੁਟੀ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























