Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ
ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਚੰਡੀਗੜ੍ਹ ਏਅਰਪੋਰਟ ‘ਤੇ ਨਿੱਘਾ ਸਵਾਗਤ ਕੀਤਾ। ਰਾਸ਼ਟਰਪਤੀ ਸ਼ਿਮਲਾ ਤੋਂ ਦਿੱਲੀ ਜਾਂਦੇ ਸਮੇਂ ਟ੍ਰਾਂਜ਼ਿਟ ਹਾਲਟ (ਥੋੜ੍ਹੀ ਦੇਰ ਲਈ ਰੁਕਣ) ਦੌਰਾਨ ਚੰਡੀਗੜ੍ਹ ਏਅਰਪੋਰਟ ‘ਤੇ ਰੁਕੇ ਸਨ।ਇਸ ਮੌਕੇ ਚੀਫ਼ ਸੈਕਟਰੀ ਐਚ. ਰਾਜੇਸ਼ ਪ੍ਰਸਾਦ, ਵਿੱਤ ਮੰਤਰੀ ਹਰਪਾਲ ਚੀਮਾ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।

ਟ੍ਰਾਂਜ਼ਿਟ ਠਹਿਰਾਅ ਦੌਰਾਨ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰਪਤੀ ਨਾਲ ਚੰਡੀਗੜ੍ਹ ਦੇ ਵਿਕਾਸ ਅਤੇ ਸ਼ਹਿਰ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਟ੍ਰੈਫਿਕ ਪ੍ਰਬੰਧਨ, ਸਫ਼ਾਈ ਵਿਵਸਥਾ ਅਤੇ ਸਮਾਰਟ ਸਿਟੀ ਨਾਲ ਜੁੜੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























