Chandigarh ਦੇ ਮੇਅਰ ਲਈ ਵੋਟਿੰਗ ਅੱਜ
ਚੰਡੀਗੜ੍ਹ, 30ਜਨਵਰੀ(ਵਿਸ਼ਵ ਵਾਰਤਾ) Chandigarh ਨਗਰ ਨਿਗਮ ਦੇ ਮੇਅਰ ਲਈ ਚੋਣਾਂ ਅੱਜ 30 ਜਨਵਰੀ ਹੋਣਗੀਆਂ। ਇਸ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਨੂੰ ਨਾਮਜ਼ਦ ਕੀਤਾ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਨਾਮਜ਼ਦ ਕੀਤਾ ਹੈ। ਇਸ ਚੋਣ ਦੀ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਵੀਡੀਓਗ੍ਰਾਫੀ ਕੀਤੀ ਜਾਵੇਗੀ।
ਮੇਅਰ ਦੀ ਚੋਣ ਸੁਪਰੀਮ ਕੋਰਟ ਵਲੋਂ ਨਿਯੁਕਤ ਸਾਬਕਾ ਜੱਜ ਜਸਟਿਸ ਜੈਸ਼੍ਰੀ ਠਾਕੁਰ ਦੀ ਦੇਖ-ਰੇਖ ਹੋਵੇਗੀ ਅਤੇ ਚੋਣ ਲਈ ਨਾਮਜ਼ਦ ਕੌਂਸਲਰ ਰਮਣੀਕ ਸਿੰਘ ਬੇਦੀ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨਿਸ਼ਾਨ ਕੁਮਾਰ ਯਾਦਵ ਨੇ ਬੁੱਧਵਾਰ ਨੂੰ ਨਿਗਮ ਦੇ ਅਸੈਂਬਲੀ ਹਾਲ ਵਿੱਚ ਹੋਣ ਵਾਲੀ ਮੇਅਰ ਦੀ ਚੋਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਵੋਟਿੰਗ 11 ਵਜੇ ਸ਼ੁਰੂ ਹੋਵੇਗੀ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 6 ਡਿਊਟੀ ਮੈਜਿਸਟ੍ਰੇਟ ਅਤੇ 1200 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਸਮੇਂ ਦੌਰਾਨ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨਿਗਮ ਦੀ ਇਮਾਰਤ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਕੋਲ ਪਛਾਣ ਪੱਤਰ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/