Chandigarh ਮੇਅਰ ਚੋਣ ਲਈ ਵੋਟਿੰਗ ਜਾਰੀ
- ਸਾਂਸਦ ਮਨੀਸ਼ ਤਿਵਾੜੀ ਨੇ ਸਭ ਤੋਂ ਪਹਿਲਾ ਪਾਈ ਵੋਟ
- ਨਗਰ ਨਿਗਮ ਦਫ਼ਤਰ ਦੇ ਬਾਹਰ ਵਧਾਈ ਗਈ ਸੁਰੱਖਿਆ
ਚੰਡੀਗੜ੍ਹ, 30 ਜਨਵਰੀ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਵੋਟਿੰਗ ਜਾਰੀ ਹੈ। ਸਾਂਸਦ ਮਨੀਸ਼ ਤਿਵਾੜੀ ਨੇ ਸਭ ਤੋਂ ਪਹਿਲੀ ਵੋਟ ਪਾਈ। ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਨੂੰ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਰਹਿਣਗੇ।
ਨਿਗਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੁੰਦੇ ਹੀ ਨਗਰ ਨਿਗਮ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 6 ਡਿਊਟੀ ਮੈਜਿਸਟਰੇਟ ਅਤੇ 1200 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/